03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਵਿਰੁੱਧ ਲੱਗੇ ਧਰਮ ਯੁੱਧ ਮੋਰਚੇ ਦੀ ਬੀ.ਕੇ.ਯੂ. ਖੋਸਾ ਵਲੋਂ ਪੂਰਨ ਹਮਾਇਤ <br/>

ਅਜੀਤ ਡੈਸਕ 03-03-2026
ਬਾਘਾ ਪੁਰਾਣਾ, 2 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਵਿਰੁੱਧ ਲੱਗੇ ਧਰਮ ਯੁੱਧ ਮੋਰਚੇ ਦੀ ਪੂਰਨ ਹਮਾਇਤ ਕਰਦਿਆਂ ਐਲਾਨ ਕੀਤਾ ਹੈ ਕਿ ਜਥੇਬੰਦੀ ਭਾਈ ਗੁਰਜੀਤ ਸਿੰਘ ਵਲੋਂ ਟਾਵਰ ਤੇ ਲਾਏ ਮੋਰਚੇ ਵਿਚ ਪੂਰਾ ਸਾਥ ਦੇਵੇਗੀ | ਇਸ ਸੰਘਰਸ਼ 'ਚ ਜਥੇਬੰਦੀ ਦੀਆਂ ਜ਼ਿਲ੍ਹਾ ਅਤੇ ਬਲਾਕ ਵਾਰ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਕਿ ਤਰਤੀਬ ਨਾਲ ਮੋਰਚੇ ਨੂੰ ਅੱਗੇ ਵਧਾਇਆ ਜਾਵੇ | ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੌਰਾਨ ਹੋਈਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਅਤੇ ਇਸ ਵਿਰੁੱਧ ਰੋਸ ਪ੍ਰਗਟ ਕਰਦੇ ਸਿੱਖ ਨੌਜਵਾਨਾਂ ਦੇ ਹੋਏ ਕਤਲਾਂ ਦਾ ਇਨਸਾਫ ਨਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਦਿੱਤਾ ਤੇ ਨਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਹੀ ਹੈ, ਜਿਸ ਕਾਰਨ ਇਕੱਲੇ ਸਿੱਖਾਂ ਵਿੱਚ ਹੀ ਨਹੀਂ ਸਗੋਂ ਹਰ ਇਕ ਇਨਸਾਫ ਪਸੰਦ ਵਿਅਕਤੀ ਵਿਚ ਵੱਡਾ ਰੋਸ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸੇ ਵੀ ਧਾਰਮਿਕ ਗ੍ਰੰਥ ਵੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ | ਇਸ ਸਮੇਂ ਉਨ੍ਹਾਂ ਨਾਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ, ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ, ਬਲਾਕ ਸਕੱਤਰ ਲਖਵੀਰ ਸਿੰਘ ਕੋਮਲ, ਬਲਾਕ ਮੀਤ ਪ੍ਰਧਾਨ ਤੇਜ ਸਿੰਘ ਰਹਿਲ, ਜ਼ਿਲ੍ਹਾ ਕਮੇਟੀ ਮੈਂਬਰ ਰਵਿੰਦਰ ਸਿੰਘ ਬਰਾੜ, ਸੀਨੀਅਰ ਆਗੂ ਤਾਰ ਸਿੰਘ ਸਿੱਧੂ ਗੰਜੀ ਗੁਲਾਬ ਸਿੰਘ ਵਾਲਾ, ਬਲਜੀਤ ਸਿੰਘ ਗੌਂਸਪੁਰ ਤੋਂ ਇਲਾਵਾ ਇਕਾਈ ਸੁਖਾਨੰਦ ਦੇ ਸਮੂਹ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ/ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ-ਚੇਅਰਮੈਨ ਚੰਦਨ ਗਰੇਵਾਲ <br/>... ਅਗਲੀ ਖ਼ਬਰ ਕਾਂਗਰਸ ਦੀ ਸੂਬਾ ਪੱਧਰੀ ਰੈਲੀ 'ਚ ਹੋਏ ਇਕੱਠ ਨੇ 2027 'ਚ ਸੂਬੇ ਅੰਦਰ ਕਾਂਗਰਸ ਸਰਕਾਰ ਬਣਾਉਣ ਦਾ ਮੁੱਢ ਬੰਨਿ੍ਹਆ-ਐਡਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।