03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ/ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ-ਚੇਅਰਮੈਨ ਚੰਦਨ ਗਰੇਵਾਲ <br/>

ਅਜੀਤ ਡੈਸਕ 03-03-2026
ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰਾਜ ਦੇ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵਲੋਂ ਸਥਾਨਕ ਨਗਰ ਨਿਗਮ ਵਿਖੇ ਜ਼ਿਲ੍ਹਾ ਮੋਗਾ ਦੇ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਨਾਲ ਸਬੰਧਿਤ ਜਥੇਬੰਦੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ | ਮੀਟਿੰਗ ਦੌਰਾਨ ਕਮਿਸ਼ਨਰ ਨਗਰ ਨਿਗਮ ਮੋਗਾ ਜਸਪਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ | ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਸਫ਼ਾਈ ਕਮਿਸ਼ਨ ਸਫ਼ਾਈ ਸੇਵਕਾਂ/ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਕਮਿਸ਼ਨ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਚਟਾਨ ਵਾਂਗ ਉਨ੍ਹਾਂ ਦੇ ਨਾਲ ਖੜ੍ਹਾ ਹੈ ਤੇ ਡਟ ਕੇ ਖੜ੍ਹਾ ਰਹੇਗਾ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਵਰਦੀ, ਸਮੇਂ ਸਿਰ ਤਨਖ਼ਾਹ, ਸਿਹਤ ਸਹੂਲਤਾਂ ਤੇ ਕੰਮ ਲਈ ਉਪਕਰਨ ਮੁਹੱਈਆ ਕਰਵਾਉਣ ਸਮੇਤ ਜਿਨ੍ਹਾਂ ਕਰਮਚਾਰੀਆਂ ਨੂੰ ਆਪਣੇ ਬੈਂਕ ਖਾਤੇ ਸਬੰਧੀ ਕੇ.ਵਾਈ.ਸੀ. ਆਦਿ ਦੀ ਸਮੱਸਿਆ ਹੈ, ਨੂੰ ਵੀ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਨਗਰ ਨਿਗਮਾਂ ਦੇ ਪੱਧਰ 'ਤੇ ਹੱਲ ਹੋਣ ਵਾਲੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਜਦ ਕਿ ਜੋ ਸਮੱਸਿਆਵਾਂ ਮੁੱਖ ਦਫ਼ਤਰਾਂ ਨਾਲ ਸਬੰਧਿਤ ਹਨ, ਉਨ੍ਹਾਂ ਬਾਰੇ ਕਮਿਸ਼ਨ ਵਲੋਂ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ | ਮੀਟਿੰਗ ਦੌਰਾਨ ਉਨ੍ਹਾਂ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਵੱਖ-ਵੱਖ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ | ਪਿਛਲੇ ਦਿਨੀਂ ਸੀਵਰੇਜ ਦੀ ਸਮੱਸਿਆ ਠੀਕ ਕਰਨ ਦੌਰਾਨ ਜ਼ਖ਼ਮੀ ਹੋਏ ਨਗਰ ਨਿਗਮ ਦੇ ਸੀਵਰਮੈਨ ਸੌਰਵ ਦਾ ਚੇਅਰਮੈਨ ਚੰਦਨ ਗਰੇਵਾਲ ਵਲੋਂ ਵਿਸ਼ੇਸ਼ ਤੌਰ 'ਤੇ ਹਸਪਤਾਲ ਵਿਖੇ ਪਹੁੰਚ ਕੇ ਹਾਲ ਚਾਲ ਜਾਣਿਆ ਅਤੇ ਕਿਹਾ ਕਿ ਕਮਿਸ਼ਨ ਉਨ੍ਹਾਂ ਦੇ ਹਰੇਕ ਦੁੱਖ ਸੁੱਖ ਵਿਚ ਉਨ੍ਹਾਂ ਨਾਲ ਹੈ, ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ | ਗਰੇਵਾਲ ਨੇ ਇਹ ਵੀ ਕਿਹਾ ਕਿ ਸਮੂਹ ਕਾਰਜ ਸਾਧਕ ਅਫ਼ਸਰ ਸਫ਼ਾਈ ਕਰਮਚਾਰੀਆਂ ਦੀ ਮੈਡੀਕਲ ਸਹੂਲਤ ਲਈ ਈ.ਐਸ.ਆਈ. ਕਾਰਡ ਜ਼ਰੂਰ ਬਣਵਾਉਣ ਤਾਂ ਜੋ ਉਹ ਵੀ ਲੋੜ ਅਨੁਸਾਰ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਲੈ ਸਕਣ | ਚੇਅਰਮੈਨ ਨੇ ਇਹ ਵੀ ਹਦਾਇਤ ਕੀਤੀ ਕਿ ਕਰਮਚਾਰੀਆਂ ਦੇ ਆਈ.ਡੀ. ਕਾਰਡ ਵਿਚ ਈ. ਐਸ.ਆਈ. ਅਤੇ ਈ.ਪੀ.ਐਫ. ਨੰਬਰ ਦਰਜ ਜ਼ਰੂਰ ਕੀਤਾ ਜਾਵੇ |

ਪਿਛਲੀ ਖ਼ਬਰ ਅਧਿਆਪਕਾਂ ਨੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤੇ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਵਿਰੁੱਧ ਲੱਗੇ ਧਰਮ ਯੁੱਧ ਮੋਰਚੇ ਦੀ ਬੀ.ਕੇ.ਯੂ. ਖੋਸਾ ਵਲੋਂ ਪੂਰਨ ਹਮਾਇਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।