03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਅਧਿਆਪਕਾਂ ਨੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤੇ

ਮੋਗਾ ਵਿਖੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਸਾਹਮਣੇ ਅਧਿਆਪਕ ਜਥੇਬੰਦੀਆਂ ਵਲੋਂ ਲਗਾਏ ਵਿਸ਼ਾਲ ਰੋਸ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਆਗੂ | (ਸੱਜੇ) ਧਰਨੇ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਮੰਗ-ਪੱਤਰ ਸੌਂਪਦੇ ਹੋਏ ਆਗੂ | ਤਸਵੀਰ : ਹਰਜੀਤ ਸਿੰਘ <br/> 03-03-2026
ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਅੱਜ ਸਾਂਝਾ ਅਧਿਆਪਕ ਮੋਰਚਾ ਤੇ ਅਧਿਆਪਕ ਜਥੇਬੰਦੀਆਂ ਦੇ ਸੱਦੇ 'ਤੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰ ਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤੇ ਗਏ | ਜਾਣਕਾਰੀ ਦਿੰਦਿਆਂ ਅਧਿਆਪਕ ਆਗੂਆਂ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਦਿਗਵਿਜੇਪਾਲ ਸ਼ਰਮਾ, ਜੱਜਪਾਲ ਸਿੰਘ ਬਾਜੇਕੇ, ਇੰਦਰਪਾਲ ਸਿੰਘ ਢਿੱਲੋਂ ਨੇ ਸਾਂਝੇ ਬਿਆਨ ਵਿਚ ਦੱਸਿਆ ਕਿ ਸੁਪਰੀਮ ਕੋਰਟ ਨੇ ਐਨ.ਸੀ.ਟੀ.ਈ. ਦੇ ਨੋਟੀਫ਼ਿਕੇਸ਼ਨ ਦੀ ਅਣਦੇਖੀ ਕਰਦਿਆਂ 1 ਸਤੰਬਰ 2025 ਦੇ ਫ਼ੈਸਲੇ ਕਾਰਨ ਸਭ ਅਧਿਆਪਕਾਂ 'ਤੇ ਬੇਲੋੜੀ ਟੈਟ ਦੀ ਸ਼ਰਤ ਥੋਪ ਦਿੱਤੀ ਗਈ ਹੈ | ਇਸ ਸਮੇਂ ਦੌਰਾਨ ਸਿੱਖਿਆ ਮੰਤਰੀ, ਮੁੱਖ ਮੰਤਰੀ ਜਾਂ ਪੰਜਾਬ ਸਰਕਾਰ ਵਲੋਂ ਇਸ ਗ਼ੈਰ-ਸੰਵਿਧਾਨਿਕ ਫ਼ੈਸਲੇ ਵਿਰੁੱਧ ਨਾ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਪਾਈ ਗਈ ਹੈ ਤੇ ਨਾ ਹੀ ਵਿਧਾਨ ਸਭਾ ਵਿਚ ਬਿੱਲ ਪਾਸ ਕਰ ਕੇ ਅਧਿਆਪਕਾਂ ਨੂੰ ਰਾਹਤ ਦਿੱਤੀ ਗਈ ਹੈ, ਸਗੋਂ ਕੁਝ ਕੈਟਾਗਰੀਆਂ ਨੂੰ 2017 ਦੇ ਇਕ ਪੱਤਰ ਅਨੁਸਾਰ ਪਦ-ਉੱਨਤੀਆਂ ਸਮੇਂ ਟੈਟ ਤੋਂ ਛੋਟ ਦਿੱਤੀ ਗਈ ਸੀ, ਉਹ ਪੱਤਰ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਉਪਰੰਤ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵਾਪਸ ਲੈ ਲਿਆ ਗਿਆ ਹੈ ਅਤੇ ਅਧਿਆਪਕਾਂ ਦੀਆਂ ਪਦ-ਉੱਨਤੀਆਂ 'ਤੇ ਰੋਕ ਲਗਾ ਦਿੱਤੀ ਗਈ ਹੈ | ਇਸ ਸਮੇਂ ਸੁਖਵਿੰਦਰ ਸਿੰਘ ਘੋਲੀਆ, ਗੁਰਮੀਤ ਸਿੰਘ ਝੋਰੜਾਂ, ਸੁਖਜਿੰਦਰ ਸਿੰਘ, ਗੁਰਮੀਤ ਸਿੰਘ, ਸਵਰਨਦਾਸ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਭਾਜਪਾ ਪ੍ਰਧਾਨ ਵਲੋਂ ਦੂਸਰੀ ਕਾਰਜਕਾਰਨੀ ਦੀ ਸੂਚੀ ਜਾਰੀ <br/> ਅਗਲੀ ਖ਼ਬਰ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ/ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ-ਚੇਅਰਮੈਨ ਚੰਦਨ ਗਰੇਵਾਲ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।