03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ, ਪੰਜਾਬ ਦੇ ਹੱਕਾਂ ਦੀ ਰਾਖੀ-ਹਰਮਨਦੀਪ ਸਿੰਘ ਬਰਾੜ <br/>

ਅਜੀਤ ਡੈਸਕ 03-03-2026
ਕਿਸ਼ਨਪੁਰਾ ਕਲਾਂ, 2 ਮਾਰਚ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਰੱਖਿਆ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਦੀਪ ਸਿੰਘ ਬਰਾੜ ਦੀਦਾਰੇ ਵਾਲਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਸੂਬੇ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਉਠਾਇਆ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ ਨੂੰ ਮਜ਼ਬੂਤ ਅਤੇ ਦੂਰ ਅੰਦੇਸ਼ ਅਗਵਾਈ ਦੀ ਲੋੜ ਹੈ, ਜੋ ਸੂਬੇ ਦੇ ਕਿਸਾਨਾਂ, ਨੌਜਵਾਨਾਂ ਤੇ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਕਰ ਸਕੇ | ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਹੀਰਿਆਂ ਦੀ ਪਛਾਣ ਕਰਦਾ ਆਇਆ ਹੈ ਤੇ ਸਮਰਪਿਤ ਤੇ ਇਮਾਨਦਾਰ ਵਰਕਰਾਂ ਨੂੰ ਅੱਗੇ ਲਿਆਉਂਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਰਕਰਾਂ ਦੀ ਏਕਤਾ ਤੇ ਮਿਹਨਤ 'ਤੇ ਨਿਰਭਰ ਕਰਦੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨ ਦਾ ਵੀ ਉਨ੍ਹਾਂ ਵਲੋਂ ਸੰਕਲਪ ਲਿਆ ਗਿਆ | ਇਸ ਮੌਕੇ ਹਰਦੇਵ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੀ.ਐਡ. ਕਾਲਜ ਢੁੱਡੀਕੇ ਵਿਖੇ ਰਾਸ਼ਟਰੀ ਵਿਗਿਆਨ ਦਿਵਸ 'ਤੇ ਸਮਾਗਮ <br/> ਅਗਲੀ ਖ਼ਬਰ ਖੇਤਰੀ ਪਾਰਟੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਲੋਕ ਦੇ ਰਹੇ ਨੇ ਸਾਥ-ਮਾਹਲਾ, ਕੋਟਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।