08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਪੈਸ਼ਲ ਕਾਡਰ ਅਧਿਆਪਕ ਜਥੇਬੰਦੀ 'ਤੇ ਪੁਲਸੀਆ ਜ਼ਬਰ ਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਨਿਖੇਧੀ <br/>

ਅਜੀਤ ਡੈਸਕ 04-03-2026
ਮੋਗਾ, 3 ਮਾਰਚ (ਸੁਰਿੰਦਰਪਾਲ ਸਿੰਘ)-ਪਿਛਲੇ ਸਾਲਾਂ ਵਿਚ ਭਗਵੰਤ ਮਾਨ ਦੀ ਸਰਕਾਰ ਵਲੋਂ ਫਲੈਕਸਾਂ ਲਾ-ਲਾ ਕੇ ਇਸ਼ਤਿਹਾਰਾਂ ਰਾਹੀਂ ਬੋਲੇ ਝੂਠ ਆਖਰ ਹੁਣ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ | ਇਸ ਦੀ ਸਭ ਤੋਂ ਵੱਡੀ ਉਦਾਹਰਨ ਕੱਲ੍ਹ ਕੱਚੇ ਅਧਿਆਪਕਾਂ ਉੱਪਰ ਮੋਹਾਲੀ ਵਿਖੇ ਹੋਏ ਪੁਲਸੀਆ ਜ਼ਬਰ ਰਾਹੀਂ ਸਾਹਮਣੇ ਆਈ | ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਤੇ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ, ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਦੱਸਿਆ ਕਿ ਤਿੰਨ ਸਾਲ ਪਹਿਲਾਂ ਇਕ ਵੱਡਾ ਈਵੈਂਟ ਕਰਕੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਝੂਠ ਬੋਲਿਆ ਗਿਆ ਪਰ ਅੱਜ ਉਹ ਕੱਚੇ ਅਧਿਆਪਕ ਆਪਣੇ ਪੱਕੇ ਹੋਣ ਲਈ ਫੇਰ ਸੜਕਾਂ 'ਤੇ ਡਾਂਗਾਂ ਖਾ ਰਹੇ ਹਨ | ਬੀਤੇ ਕੱਲ੍ਹ ਮੋਹਾਲੀ 'ਚ ਆਪਣੇ ਅਸਲ ਅਰਥਾਂ ਵਿਚ ਪੱਕੇ ਕਰਨ ਦੀ ਮੰਗ ਕਰਦੇ ਕੱਚੇ ਅਧਿਆਪਕਾਂ ਨੇ ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਦੇ ਝੰਡੇ ਹੇਠ ਮੁਹਾਲੀ ਵਿਖੇ ਦਿੱਤੇ ਗਏ ਧਰਨੇ ਦੌਰਾਨ ਉਨ੍ਹਾਂ ਉੱਪਰ ਚੰਡੀਗੜ੍ਹ ਪੁਲਿਸ ਵਲੋਂ ਅੰਨ੍ਹੇਵਾਹ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਚਾਰਜ ਕੀਤਾ ਗਿਆ ਜਿਸ ਦੀ ਲਪੇਟ 'ਚ ਆ ਕੇ ਸੂਬਾ ਆਗੂ ਦਵਿੰਦਰ ਸਿੰਘ ਮੁਕਤਸਰ ਦੇ ਗੁੱਝੀਆਂ ਸੱਟਾਂ ਵੱਜੀਆਂ ਅਤੇ ਉਹ ਲਗਭਗ ਅੱਧਾ ਘੰਟਾ ਬੇਹੋਸ਼ ਰਿਹਾ | ਦੂਜੇ ਸੂਬਾ ਆਗੂ ਹਰਪ੍ਰੀਤ ਕੌਰ ਜਲੰਧਰ ਦੇ ਬੈਰੀਕੇਡਾਂ ਦਾ ਸਰੀਆ ਬੁਰੀ ਤਰ੍ਹਾਂ ਮੋਢੇ ਵਿਚ ਖੁੱਭ ਗਿਆ | ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜੁਝਾਰ ਸਿੰਘ ਦੇ ਕੰਨ ਵਿਚ ਪਾਣੀ ਦੀ ਤੇਜ਼ ਬੁਛਾੜ ਪੈਣ ਕਾਰਨ ਕੰਨ ਤੋਂ ਹਾਲੇ ਤੱਕ ਵੀ ਸੁਣ ਨਹੀਂ ਰਿਹਾ | ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ, ਜ਼ਿਲ੍ਹਾ ਪੈੱ੍ਰਸ ਸਕੱਤਰ ਗੁਰਮੀਤ ਸਿੰਘ ਝੋਰੜਾ, ਸੰਯੁਕਤ ਸਕੱਤਰ ਅਮਨਦੀਪ ਮਾਛੀਕੇ, ਵਿਤ ਸਕੱਤਰ ਗੁਰਸ਼ਰਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੱਚੇ ਅਧਿਆਪਕਾਂ, ਕੰਪਿਊਟਰ ਅਧਿਆਪਕਾਂ, ਐਨ.ਐਸ.ਕਿਉ.ਐਫ. ਅਧਿਆਪਕਾਂ ਤੇ ਮੈਰੀਟੋਰੀਅਸ ਅਧਿਆਪਕਾਂ ਨੂੰ ਰੈਗੂਲਰ ਗ੍ਰੇਡ ਵਿਚ ਸਿੱਖਿਆ ਵਿਭਾਗ ਵਿਚ ਪੱਕਾ ਕੀਤਾ ਜਾਵੇ | ਇਸ ਮੌਕੇ ਜਗਜੀਤ ਸਿੰਘ ਰਣੀਆਂ, ਅਮਰਦੀਪ ਸਿੰਘ ਬੁੱਟਰ, ਸਵਰਨਜੀਤ ਭਗਤਾ, ਨਰਿੰਦਰ ਸਿੰਘ, ਮਧੂ ਬਾਲਾ, ਮਮਤਾ ਕੌਸ਼ਲ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 10 ਨੂੰ ਕਿਸਾਨ ਮਹਾਂ ਪੰਚਾਇਤ ਬਰਨਾਲਾ ਵਿਖੇ ਬੀ.ਕੇ. ਯੂ. ਲੱਖੋਵਾਲ ਦੇ ਕਿਸਾਨ ਵੱਡੀ ਗਿਣਤੀ 'ਚ ਪੁੱਜਣਗੇ <br/> ਅਗਲੀ ਖ਼ਬਰ ਅਕਾਲੀ ਦਲ ਦੀ ਰੈਲੀ ਸੰਬੰਧੀ ਗੁਲਾਬ ਸਿੰਘ ਵਾਲਾ ਵਿਖੇ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।