08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

10 ਨੂੰ ਕਿਸਾਨ ਮਹਾਂ ਪੰਚਾਇਤ ਬਰਨਾਲਾ ਵਿਖੇ ਬੀ.ਕੇ. ਯੂ. ਲੱਖੋਵਾਲ ਦੇ ਕਿਸਾਨ ਵੱਡੀ ਗਿਣਤੀ 'ਚ ਪੁੱਜਣਗੇ <br/>

ਅਜੀਤ ਡੈਸਕ 04-03-2026
ਮੋਗਾ, 3 ਮਾਰਚ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਦਫ਼ਤਰ ਮੋਗਾ ਵਿਖੇ ਹੋਈ | ਜਿਸ 'ਚ ਭੁਪਿੰਦਰ ਸਿੰਘ ਦੌਲਤਪੁਰਾ ਤੇ ਬਲਕਰਨ ਸਿੰਘ ਢਿੱਲੋਂ ਜ਼ਿਲ੍ਹਾ ਮੀਡੀਆ ਸਕੱਤਰ ਨੇ ਕਿਹਾ ਕਿ ਮਿਤੀ 10 ਮਾਰਚ ਨੂੰ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨ ਮਹਾਂ ਪੰਚਾਇਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ 10 ਮਾਰਚ ਨੂੰ ਮੋਗਾ ਜ਼ਿਲ੍ਹਾ ਤੋਂ ਵੱਡੇ ਕਾਫ਼ਲੇ ਦੇ ਰੂਪ 'ੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਰਨਾਲਾ ਵਿਖੇ ਕਿਸਾਨ ਮਹਾਂ ਪੰਚਾਇਤ ਵਿਚ ਸ਼ਮੂਲੀਅਤ ਕੀਤੀ ਜਾਵੇਗੀ | ਜਿਸ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਬਲਾਕਾਂ ਦੇ ਕਿਸਾਨਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ | ਬੀ.ਕੇ.ਯੂ. ਲੱਖੋਵਾਲ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਰੌਲੀ ਤੋਂ ਨੌਜਵਾਨ ਆਗੂ ਅਜਵਿੰਦਰ ਸਿੰਘ ਗਿੱਲ ਤੇ ਜਸਪ੍ਰੀਤ ਸਿੰਘ ਜੱਸੀ ਗਿੱਲ ਨੂੰ ਯੂਨੀਅਨ 'ਚ ਸ਼ਾਮਿਲ ਕੀਤਾ | ਇਸ ਮੌਕੇ ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਬਲਦੇਵ ਸਿੰਘ ਨੈਸਲੇ ਮੋਗਾ, ਕਰਮਜੀਤ ਸਿੰਘ, ਮਲਕੀਤ ਸਿੰਘ ਕਾਹਨ ਸਿੰਘ ਵਾਲਾ, ਭੁਪਿੰਦਰ ਸਿੰਘ ਸਮਾਧ ਭਾਈ, ਜਗਜੀਤ ਸਿੰਘ ਸਮਾਧ ਭਾਈ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਿਨਾਂ ਅਧਿਆਪਕ ਤੋਂ ਚੱਲ ਰਿਹਾ ਡੇਮਰੂ ਦਾ ਸਰਕਾਰੀ ਸਕੂਲ <br/> ਅਗਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕ ਜਥੇਬੰਦੀ 'ਤੇ ਪੁਲਸੀਆ ਜ਼ਬਰ ਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।