08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਕਿੰਡਰਗਾਰਟਨ ਵਿੰਗ 'ਚ ਵਿਸ਼ਵ ਜੰਗਲੀ ਜੀਵ ਦਿਵਸ ਮਨਾਉਣ ਲਈ ਪ੍ਰੋਗਰਾਮ <br/>

ਅਜੀਤ ਡੈਸਕ 04-03-2026
ਮੋਗਾ, 3 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਇਕ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਤੇ ਡਾਇਰੈਕਟਰ ਸੁਨੀਤਾ ਗਰਗ ਦੀ ਅਗਵਾਈ ਹੇਠ ਸਕੂਲ ਦੇ ਕਿੰਡਰਗਾਰਟਨ ਵਿੰਗ 'ਚ ਵਿਸ਼ਵ ਜੰਗਲੀ ਜੀਵ ਦਿਵਸ ਮਨਾਉਣ ਲਈ ਸ਼ਾਨਦਾਰ ਜਾਗਰੂਕਤਾ-ਅਧਾਰਤ ਤੇ ਕਾਨੂੰਨੀ ਪ੍ਰੋਗਰਾਮ ਦਾ ਆਯੋਜਨ ਕੀਤਾ | ਇਸ ਮੌਕੇ ਛੋਟੇ ਵਿਦਿਆਰਥੀਆਂ ਨੂੰ ਨਾ ਸਿਰਫ਼ ਜੰਗਲੀ ਜੀਵ, ਜੰਗਲਾਂ ਤੇ ਜੈਵ ਵਿਭਿੰਨਤਾ ਦੀ ਮਹੱਤਤਾ ਤੋਂ ਜਾਣੰੂ ਕਰਵਾਇਆ ਗਿਆ, ਸਗੋਂ ਭਾਰਤ 'ਚ ਜੰਗਲੀ ਜੀਵ ਸੰਭਾਲ ਨਾਲ ਸਬੰਧਿਤ ਕਾਨੂੰਨੀ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਸਕੂਲ ਕੈਂਪਸ ਨੂੰ ਜੰਗਲੀ ਜੀਵ ਥੀਮ ਨਾਲ ਸਜਾਇਆ ਗਿਆ ਸੀ ਤੇ ਬੱਚਿਆਂ ਨੇ ਜਾਨਵਰਾਂ, ਪੰਛੀਆਂ ਤੇ ਬੂਟਿਆਂ ਦੀਆਂ ਆਕਰਸ਼ਕ ਤਸਵੀਰਾਂ ਬਣਾ ਕੇ ਕੁਦਰਤ ਪ੍ਰਤੀ ਆਪਣੇ ਪਿਆਰ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਬੋਧਨ ਕੀਤਾ | ਭਾਰਤ 'ਚ ਜੰਗਲੀ ਜੀਵ ਸੰਭਾਲ ਨਾਲ ਸਬੰਧਿਤ ਮਹੱਤਵਪੂਰਨ ਕਾਨੂੰਨੀ ਪਹਿਲੂਆਂ 'ਤੇ ਚਾਨਣਾ ਪਾਇਆ | ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਜੰਗਲੀ ਜੀਵ ਸੰਭਾਲ ਸਿਰਫ਼ ਇਕ ਭਾਵਨਾਤਮਕ ਜਾਂ ਨੈਤਿਕ ਮੁੱਦਾ ਨਹੀਂ ਹੈ, ਸਗੋਂ ਇਕ ਕਾਨੂੰਨੀ ਜ਼ਿੰਮੇਵਾਰੀ ਵੀ ਹੈ | ਡਾਇਰੈਕਟਰ ਮੈਡਮ ਸੁਨੀਤਾ ਗਰਗ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ ਹੈ, ਸਗੋਂ ਵਿਦਿਆਰਥੀਆਂ ਨੂੰ ਸਮਾਜਿਕ ਨੈਤਿਕ ਤੇ ਸੰਵਿਧਾਨਕ ਜ਼ਿੰਮੇਵਾਰੀਆਂ ਤੋਂ ਜਾਣੰੂ ਕਰਵਾਉਣਾ ਵੀ ਹੈ | ਪ੍ਰੋਗਰਾਮ ਦੇ ਅੰਤ 'ਚ ਵਿਦਿਆਰਥੀਆਂ ਨੇ ਜੰਗਲੀ ਜੀਵਾਂ ਦੀ ਰੱਖਿਆ ਕਰਨ ਦਾ ਪ੍ਰਣ ਲਿਆ |

ਪਿਛਲੀ ਖ਼ਬਰ ਕਿਡਜ਼ੀ-ਪ੍ਰੀ ਸਕੂਲ ਬਾਘਾ ਪੁਰਾਣਾ ਵਿਖੇ ਹੋਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ 49 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।