09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਇਕਾਈ ਭਲੂਰ ਦਾ ਗਠਨ <br/>

ਅਜੀਤ ਡੈਸਕ 04-03-2026
ਨੱਥੂਵਾਲਾ ਗਰਬੀ, 3 ਮਾਰਚ (ਨਵਦੀਪ ਸਿੰਘ)-ਅੱਜ ਪਿੰਡ ਭਲੂਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਪੰਜਾਬ ਵਲੋਂ ਇਕਾਈ ਦਾ ਗਠਨ ਕੀਤਾ ਗਿਆ ਹੈ | ਇਸ ਸਬੰਧੀ ਮੀਟਿੰਗ ਜ਼ਿਲ੍ਹਾ ਮੋਗਾ ਦੇ ਐਕਟਿੰਗ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਵਿਚ ਉਨ੍ਹਾਂ ਦੇ ਘਰ ਵਿਖੇ ਕੀਤੀ ਗਈ | ਮੀਟਿੰਗ ਵਿਚ ਕੌਮੀ ਪ੍ਰਧਾਨ ਹਰਨੇਕ ਸਿੰਘ ਲਾਦੀਆਂ, ਸੂਬਾ ਮੀਤ ਪ੍ਰਧਾਨ ਜਸਪਾਲ ਸਿੰਘ, ਸੂਬਾ ਪ੍ਰੈੱਸ ਤੇ ਵਿੱਤ ਸਕੱਤਰ ਮੰਗਲ ਸਿੰਘ ਸ਼ਾਹ ਵਾਲਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਭਖਦੇ ਮਸਲਿਆਂ ਤੇ ਜਥੇਬੰਦੀ ਦੀ ਭਵਿੱਖ ਦੀ ਰਣਨੀਤੀ ਬਾਰੇ ਖੁੱਲ ਕੇ ਵਿਚਾਰਾਂ ਕੀਤੀਆਂ | ਉਪਰੰਤ ਸਰਬਸੰਮਤੀ ਨਾਲ ਇਕਾਈ ਪ੍ਰਧਾਨ ਮਿਲਨਜੀਤ ਸਿੰਘ, ਮਜ਼ਦੂਰ ਵਿੰਗ ਦੇ ਪ੍ਰਧਾਨ ਅੰਗਰੇਜ਼ ਸਿੰਘ ਤੇ ਪ੍ਰਦੀਪ ਸਿੰਘ ਸੰਧੂ ਨੂੰ ਕਿਸਾਨ ਵਿੰਗ ਇਕਾਈ ਭਲੂਰ ਦੀ ਜ਼ਿੰਮੇਵਾਰੀ ਸੌਂਪੀ ਗਈ | ਬਾਕੀ ਅਹੁਦੇਦਾਰਾਂ ਦੀ ਨਿਯੁਕਤੀ ਕਰਨ ਦਾ ਅਧਿਕਾਰ ਵੀ ਤਿੰਨੋ ਪ੍ਰਧਾਨਾਂ ਨੂੰ ਦਿੱਤਾ ਗਿਆ ਜੋ ਕਿ ਇਕਾਈ ਦੇ ਬਾਕੀ ਅਹੁਦੇਦਾਰ ਚੁਣਨਗੇ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ-ਮਜਦੂਰ ਭਰਾਵਾਂ ਨੇ ਹਿੱਸਾ ਲਿਆ |

ਪਿਛਲੀ ਖ਼ਬਰ ਹਾਰਵਰਡ ਕਾਨਵੈਂਟ ਸਕੂਲ ਵਿਚ ਹੋਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਰਕਾਰੀ ਸਕੂਲ 'ਚ ਬਣੀ ਟੈਂਕੀ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।