09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਪੈੱਨ ਅਤੇ ਕਾਪੀਆਂ ਵੰਡੀਆਂ <br/>

ਅਜੀਤ ਡੈਸਕ 04-03-2026
ਮੋਗਾ, 3 ਮਾਰਚ (ਅਸ਼ੋਕ ਬਾਂਸਲ)-ਮੋਗਾ ਦੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੌਥੀ ਅਤੇ ਪੰਜਵੀਂ ਜਮਾਤ ਦੇ ਲੋੜਵੰਦ ਵਿਦਿਆਰਥੀਆਂ ਨੂੰ ਪੈਨ ਅਤੇ ਕਾਪੀਆਂ ਵੰਡਣ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਉਪਰਾਲੇ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਿੱਖਿਆ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦੀਆਂ ਜਰੂਰੀ ਲੋੜਾਂ ਨੂੰ ਪੂਰਾ ਕਰਨਾ ਸੀ | ਇਸ ਮੌਕੇ ਬੈਂਕ ਆਫ਼ ਇੰਡੀਆ ਦੇ ਚੀਫ਼ ਮੈਨੇਜਰ ਦਵਾਰਕਾ ਪ੍ਰਸ਼ਾਦ, ਡਿਪਟੀ ਮੈਨੇਜਰ ਰਾਜੇਸ਼ ਕੁਮਾਰ ਅਤੇ ਪ੍ਰਦੀਪ ਹੰਸ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਬੈਂਕ ਵਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਦੀ ਵਚਨਬੱਧਤਾ ਦੱਸੀ | ਸਮਾਗਮ ਵਿਚ ਸਕੂਲ ਦੇ ਮੈਨੇਜਰ ਵਿਜੈ ਸਿੰਗਲ, ਐਡਮਨਿਸਟਰੇਟਰ ਆਰ.ਕੇ. ਸਹਿਗਲ ਅਤੇ ਕਾਰਜਕਾਰੀ ਪਿ੍ੰਸੀਪਲ ਸ੍ਰੀਮਤੀ ਅਦਿਤੀ ਨਾਰੰਗ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਨਾਲ ਬੱਚਿਆਂ ਨੂੰ ਪੜ੍ਹਾਈ ਵਿਚ ਬਹੁਤ ਮਦਦ ਮਿਲਦੀ ਹੈ | ਬੈਂਕ ਅਧਿਕਾਰੀਆਂ ਨੇ ਕਿਹਾ ਕਿ ਸਿੱਖਿਆ ਹੀ ਸਫਲ ਜੀਵਨ ਦੀ ਕੁੰਜੀ ਹੈ ਅਤੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਦੀ ਅਪੀਲ ਕੀਤੀ | ਅੰਤ ਵਿਚ ਸਾਰੇ ਅਧਿਕਾਰੀਆਂ ਅਤੇ ਸਟਾਫ਼ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਦੀ ਮਿਹਨਤ ਨਾਲ ਇਹ ਸਮਾਗਮ ਸਫਲਤਾ ਪੂਰਵਕ ਸਮਾਪਤ ਹੋਇਆ |

ਪਿਛਲੀ ਖ਼ਬਰ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਦੋ ਰੋਜ਼ਾ 'ਐਸ.ਡੀ.ਉਲੰਪਿਕ 2026' ਕਰਵਾਇਆ <br/> ਅਗਲੀ ਖ਼ਬਰ ਹਾਰਵਰਡ ਕਾਨਵੈਂਟ ਸਕੂਲ ਵਿਚ ਹੋਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।