03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਦੀ ਮੀਟਿੰਗ

ਅਜੀਤ ਡੈਸਕ 06-03-2026
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਮੋਗਾ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਦਾਨੀ ਤੇ ਵਾਈਸ ਚੇਅਰਮੈਨ ਵੀ.ਪੀ. ਸੇਠੀ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸੁਸਾਇਟੀ ਦੀ ਜਨਰਲ ਬਾਡੀ ਦੀ ਮੀਟਿੰਗ 29 ਮਾਰਚ ਐਤਵਾਰ ਨੂੰ ਸ਼ਾਮ ਵੇਲੇ ਹੋਵੇਗੀ | ਮੀਟਿੰਗ 'ਚ ਜਨਵਰੀ ਤੇ ਫਰਵਰੀ ਮਹੀਨੇ ਦੇ ਮੈਂਬਰਾਂ ਦੇ ਜਨਮ ਦਿਨ ਧੂਮਧਾਮ ਨਾਲ ਮਨਾਏ ਜਾਣਗੇ | ਮੀਟਿੰਗ ਵਿਚ ਗੀਤ, ਸੰਗੀਤ, ਚੁਟਕਲੇ, ਤੰਬੋਲਾ ਆਦਿ ਕਰਵਾਏ ਜਾਣਗੇ ਤੇ ਇਸ ਵਾਰੀ ਪ੍ਰਸਿੱਧ ਡਾਕਟਰ ਸਾਹਿਬਾਨ ਵੀ ਮਹੱਤਵਪੂਰਨ ਵਿਸ਼ਿਆਂ 'ਤੇ ਜਾਣਕਾਰੀ ਦੇਣਗੇ | ਪ੍ਰਧਾਨ ਜਸਵੰਤ ਸਿੰਘ ਦਾਨੀ ਤੋਂ ਇਲਾਵਾ ਵਾਈਸ ਚੇਅਰਮੈਨ ਵੀ.ਪੀ. ਸੇਠੀ, ਵਾਈਸ ਪ੍ਰਧਾਨ ਸੁਮਨ ਕਾਂਤ, ਲੀਗਲ ਐਡਵਾਈਜ਼ਰ ਐਡਵੋਕੇਟ ਵਿਜੇ ਧੀਰ, ਜੁਆਇੰਟ ਜਨਰਲ ਸਕੱਤਰ ਅਮਰਜੀਤ ਸਿੰਘ ਜੱਸਲ, ਫਾਈਨਾਂਸ ਸੈਕਟਰੀ ਦਿਆਲ ਸਿੰਘ, ਗੁਰਬੀਰ ਸਿੰਘ ਜੱਸਲ, ਸੂਬੇਦਾਰ ਹਰਭਜਨ ਸਿੰਘ, ਰਘਬੀਰ ਗਰਗ ਤੇ ਡਾ. ਸੰਜੀਵ ਸੂਦ ਹਾਜ਼ਰ ਸਨ | ਡਾ. ਸੰਜੀਵ ਸੂਦ ਨੇ ਦੱਸਿਆ ਕਿ ਉਹ ਸੂਦ ਹਸਪਤਾਲ ਮੋਗਾ ਵਿਖੇ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੂੰ ਮੁਫ਼ਤ ਸੇਵਾਵਾਂ ਮੁਹੱਈਆ ਕਰਵਾਉਣਗੇ | ਅੰਤ ਵਿਚ ਸੁਸਾਇਟੀ ਦੇ ਵਾਈਸ ਪ੍ਰਧਾਨ ਕੇਵਲ ਬਾਂਸਲ ਦੀ ਪਤਨੀ ਲਤਾ ਬਾਂਸਲ ਦੇ ਬੇਵਕਤ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਗਰੁੜ ਪੁਰਾਣ ਪਾਠ ਦੇ ਭੋਗ ਮਿਤੀ 6 ਮਾਰਚ ਨੂੰ 1 ਤੋਂ 2 ਵਜੇ ਤੱਕ ਮਾਘੀ ਪੈਲੇਸ ਵਿਚ ਪਹੁੰਚਣ ਲਈ ਕਿਹਾ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਮੂਹਰੇ ਮੁਲਾਜ਼ਮਾਂ ਨੇ ਅਧੂਰੇ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ 05-03-26

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।