03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮੋਗਾ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ 'ਤੇ ਪਾਬੰਦੀ <br/>

ਅਜੀਤ ਡੈਸਕ 06-03-2026
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ 'ਤੇ ਪਾਬੰਦੀ ਲਗਾਈ ਗਈ ਹੈ | ਇਹ ਵਾਹਨ ਇਸ ਸਮੇਂ ਜੀ.ਟੀ. ਰੋਡ ਰਾਹੀਂ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ, ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰਬਰ 9 ਰਾਹੀਂ ਦੇਵ ਹੋਟਲ ਚੌਕ ਤੱਕ ਜਾਇਆ ਕਰਨਗੇ | ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ (ਲਾਈਟਾਂ ਵਾਲਾ ਚੌਕ ਤੋਂ ਦੇਵ ਹੋਟਲ) ਤੱਕ ਭਾਰੀ ਵਾਹਨਾਂ ਦੀ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਐਂਟਰੀ ਹੋਣ ਨਾਲ ਬਾਜ਼ਾਰ ਵਿਚ ਭੀੜ ਵੱਧ ਜਾਂਦੀ ਹੈ ਅਤੇ ਆਵਾਜਾਈ ਵਿਚ ਰੁਕਾਵਟ ਪੇਸ਼ ਆਉਂਦੀ ਹੈ | ਇਸ ਨਾਲ ਆਮ ਪਬਲਿਕ ਵਿਚ ਵਾਹਨ ਇਕ ਦੂਸਰੇ ਤੋਂ ਅੱਗੇ ਕੱਢਣ ਕਰ ਕੇ ਤਕਰਾਰ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ | ਇਸ ਕਰ ਕੇ ਲੜਾਈ ਝਗੜਾ ਵੀ ਹੋ ਸਕਦਾ ਹੈ | ਉਕਤ ਨੂੰ ਮੁੱਖ ਰੱਖਦੇ ਹੋਏ ਇਹ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ | ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹਾ ਵਿਚ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਹੋਰ ਗੱਡੀ ਜਿਸ ਦੇ ਅੱਗੇ ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫ਼ਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ 'ਤੇ ਪਾਬੰਦੀ ਲਗਾਈ ਗਈ ਹੈ | ਉਕਤ ਦੋਨੋਂ ਹੁਕਮ 30 ਅਪ੍ਰੈਲ 2026 ਤੱਕ ਲਾਗੂ ਰਹਿਣਗੇ ਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ 'ਤੇ

ਪਿਛਲੀ ਖ਼ਬਰ ਐਡਵੋਕੇਟ ਵਿਜੇ ਧੀਰ ਤੇ ਮਿਡ ਡੇ ਮੀਲ ਕੁੱਕ ਯੂਨੀਅਨ ਪੰਜਾਬ ਦੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਕਲਾਂ ਵਿਖੇ ਵਿਅਕਤੀ ਦੇ ਕਤਲ ਮਾਮਲੇ 'ਚ 1 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।