04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਅੱਜ ਸਰਕਾਰੀ ਜਬਰ ਖ਼ਿਲਾਫ਼ ਬਠਿੰਡਾ ਮਾਰਚ 'ਚ ਕੀਤੀ ਜਾਵੇਗੀ ਵੱਡੀ ਗਿਣਤੀ ਵਿਚ ਸ਼ਮੂਲੀਅਤ-ਪ੍ਰਗਟ ਸਾਫੂਵਾਲਾ

ਅਜੀਤ ਡੈਸਕ 06-03-2026
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਦੌਰਾਨ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਮੇਲ ਸਿੰਘ ਰਾਜੇਆਣਾ ਨੇ ਆਖਿਆ ਕਿ ਅੱਜ ਦੀ ਮੀਟਿੰਗ ਸੰਯੁਕਤ ਕਿਸਾਨ ਮੋਰਚੇ ਤੇ ਸਾਰੀਆਂ ਹੀ ਕਿਸਾਨ, ਮਜ਼ਦੂਰ, ਮੁਲਾਜ਼ਮ, ਨੌਜਵਾਨ, ਵਿਦਿਆਰਥੀ, ਔਰਤਾਂ ਵਲੋਂ ਸਾਂਝੇ ਤੌਰ 'ਤੇ ਸਰਕਾਰੀ ਜਬਰ ਦੇ ਖ਼ਿਲਾਫ਼ 6 ਮਾਰਚ ਨੂੰ ਬਠਿੰਡਾ ਅਤੇ 10 ਮਾਰਚ ਨੂੰ ਬਰਨਾਲਾ ਕਿਸਾਨ ਮਹਾਂ ਪੰਚਾਇਤ ਦੀ ਵਿਉਂਤਬੰਦੀ ਨੂੰ ਲੈ ਕੇ ਕੀਤੀ ਗਈ ਹੈ | ਜ਼ਿਲ੍ਹਾ ਜਨਰਲ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ ਨੇ ਆਖਿਆ ਕਿ ਜੋ ਬੀ.ਕੇ.ਯੂ. ਉਗਰਾਹਾਂ ਜਥੇਬੰਦੀ ਵਲੋਂ ਪਿਛਲੇ ਦਿਨੀਂ ਪਿੰਡ ਜਿਉਂਦ ਅਤੇ ਪਿੰਡ ਚਾਉਕੇ ਦੇ ਸੰਘਰਸ਼ ਦੌਰਾਨ ਦੋ ਕਿਸਾਨ ਆਗੂਆਂ ਨੂੰ ਬਠਿੰਡਾ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਦੀ ਰਿਹਾਈ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ਉੱਪਰ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਐਸ.ਐਸ.ਪੀ. ਜੋਤੀ ਯਾਦਵ ਬਠਿੰਡਾ ਵਲੋਂ ਖ਼ੁਦ ਕਮਾਨ ਸੰਭਾਲਦਿਆਂ ਹੋਇਆ ਪਿੰਡ ਜਿਉਂਦ ਦੇ ਕਿਸਾਨਾਂ ਤੇ ਆਮ ਲੋਕਾਂ ਉੱਪਰ ਲਾਠੀਚਾਰਜ ਕੀਤਾ ਗਿਆ, ਅੱਥਰੂ ਗੈਸ ਦੇ ਗੋਲੇ ਦਾਗੇ ਗਏ ਅਤੇ ਕਿਸਾਨਾਂ ਦੀਆਂ ਲੱਤਾਂ ਬਾਂਹਾਂ ਤੋੜੀਆਂ ਗਈਆਂ ਸਨ | ਜਿਸ ਦੇ ਵਿਰੋਧ ਵਿਚ ਅਤੇ ਐਸ.ਐਸ.ਪੀ. ਬਠਿੰਡਾ ਅਤੇ ਹੋਰ ਪੁਲਿਸ ਮੁਲਾਜ਼ਮਾਂ 'ਤੇ ਬਣਦੀ ਕਾਰਵਾਈ ਕਰਵਾਉਣ ਲਈ ਅੱਜ 6 ਮਾਰਚ ਨੂੰ ਬਠਿੰਡਾ ਵਿਖੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ, ਜਿਸ ਵਿਚ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਵਲੋਂ ਵੱਡੀ ਗਿਣਤੀ ਵਿਚ ਕਿਸਾਨ, ਨੌਜਵਾਨ ਤੇ ਔਰਤਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ, ਜ਼ਿਲ੍ਹਾ ਪ੍ਰੈੱਸ ਸਕੱਤਰ ਜਸਮੇਲ ਸਿੰਘ ਰਾਜੇਆਣਾ, ਵਿੱਤ ਸਕੱਤਰ ਕੁਲਜੀਤ ਸਿੰਘ ਪੰਡੋਰੀ, ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਛਿੰਦਰਪਾਲ ਕੌਰ ਰੋਡੇ ਖ਼ੁਰਦ, ਮੁਖ਼ਤਿਆਰ ਸਿੰਘ ਕਾਹਨ ਸਿੰਘ ਵਾਲਾ, ਬੂਟਾ ਸਿੰਘ ਤਖਾਣਵੱਧ, ਅਜਮੇਰ ਸਿੰਘ ਛੋਟਾਘਰ, ਯੂਥ ਆਗੂ ਬਲਕਰਨ ਸਿੰਘ ਵੈਰੋਕੇ, ਬੇਅੰਤ ਸਿੰਘ ਮੱਲੇਆਣਾ, ਤੀਰਥ ਸਿੰਘ, ਸੁਖਜਿੰਦਰ ਸਿੰਘ ਘੱਲ ਕਲਾਂ, ਅਵਤਾਰ ਸਿੰਘ ਡਾਲਾ, ਕੁਲਦੀਪ ਸਿੰਘ ਖੁਖਰਾਣਾ, ਜਸਵੰਤ ਸਿੰਘ ਮੰਗੇਵਾਲਾ ਆਦਿ ਹਾਜ਼ਰ ਹੋਏ |
ਪਿਛਲੀ ਖ਼ਬਰ ਕਾਂਗਰਸੀ ਆਗੂ ਪਰਮਪਾਲ ਸਿੰਘ ਤਖ਼ਤੂਪੁਰਾ ਦੀ ਅਗਵਾਈ 'ਚ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਲਗਾਏ ਪੋਸਟਰ ਅਗਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ 'ਚ ਖੇਡੀ ਗਿਆਨ ਦੀ ਹੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।