04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ 'ਚ ਮਨਾਇਆ ਹੋਲੀ ਦਾ ਤਿਉਹਾਰ

ਅਜੀਤ ਡੈਸਕ 06-03-2026
ਫ਼ਤਿਹਗੜ੍ਹ ਪੰਜਤੂਰ, 5 ਮਾਰਚ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਮੋਗਾ ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਤੇ ਸਟਾਫ਼ ਦੇ ਸਹਿਯੋਗ ਨਾਲ ਸਕੂਲ ਵਿਚ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆ ਵਲੋਂ ਬਹੁਤ ਹੀ ਆਕਰਸ਼ਕ ਰੰਗਾਂ ਨਾਲ ਚਾਰਟ ਬਣਾਏ ਗਏ | ਉਪਰੰਤ ਵਿਦਿਆਰਥੀਆ ਵਲੋਂ ਹੋਲੀ ਦੇ ਤਿਉਹਾਰ ਨਾਲ ਸੰਬੰਧਿਤ ਆਰਟੀਕਲ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਆਰਟੀਕਲ ਰਾਹੀਂ ਵਿਦਿਆਰਥੀਆਂ ਵਲੋਂ ਹੋਲੀ ਦੇ ਪਵਿੱਤਰ ਤਿਉਹਾਰ ਦੇ ਇਤਿਹਾਸ ਤੋਂ ਜਾਣੂੰ ਕਰਵਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਹੋਲੀ ਦੀਆਂ ਪਰੰਪਰਾਵਾਂ ਦੇਸ਼ ਭਰ ਵਿਚ ਵੱਖੋ-ਵੱਖਰੀਆਂ ਹੁੰਦੀਆਂ ਹਨ ਤੇ ਇਨ੍ਹਾਂ ਦੀਆਂ ਜੜ੍ਹਾਂ ਭਾਰਤੀ ਮਿਥਿਹਾਸ ਵਿਚ ਹਨ | ਭਾਰਤ ਵਿਚ ਬਹੁਤ ਸਾਰੀਆਂ ਥਾਵਾਂ 'ਤੇ ਇਸ ਤਿਉਹਾਰ ਨੂੰ ਮਨਾਉਣ ਲਈ ਹੋਲੀ ਤੋਂ ਪਹਿਲਾਂ ਰਾਤ ਨੂੰ ਇਕ ਵੱਡੀ ਚਿਖਾ ਜਲਾਈ ਜਾਂਦੀ ਹੈ ਜਿਸ ਨੂੰ ਹੋਲਿਕਾ ਦਹਿਨ ਵੀ ਕਿਹਾ ਜਾਂਦਾ ਹੈ | ਭਾਰਤ ਦੀਆਂ ਹੋਰ ਥਾਵਾਂ 'ਤੇ ਕਿ੍ਸ਼ਨ ਤੇ ਰਾਧਾ ਦੀ ਕਹਾਣੀ ਵੀ ਹੋਲੀ ਦੇ ਤਿਉਹਾਰ ਨਾਲ ਜੁੜੀ ਹੋਈ ਹੈ | ਇਸ ਸਮੇਂ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਐਮ.ਡੀ. ਰਣਜੀਤ ਕੌਰ ਸੰਧੂ ਤੇ ਸਕੂਲ ਪਿ੍ੰਸੀਪਲ ਅਮਰਦੀਪ ਸਿੰਘ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਹੋਲੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਸਕੂਲ ਦੇ ਵਿਦਿਆਰਥੀਆਂ ਨੇ ਸਕਾਲਰਸ਼ਿਪ 'ਚ ਬਾਜ਼ੀ ਮਾਰੀ ਅਗਲੀ ਖ਼ਬਰ ਅਜੀਤਵਾਲ ਵਿਖੇ ਸਾਬਕਾ ਵਿਧਾਇਕ ਬੀਬੀ ਭਾਗੀਕੇ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।