04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਸਕੂਲ ਦੇ ਵਿਦਿਆਰਥੀਆਂ ਨੇ ਸਕਾਲਰਸ਼ਿਪ 'ਚ ਬਾਜ਼ੀ ਮਾਰੀ

ਅਜੀਤ ਡੈਸਕ 06-03-2026
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਹਰੇਕ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਅੰਮਿ੍ਤਸਰ) ਦੁਆਰਾ ਧਾਰਮਿਕ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ ਜਿਸ ਅਧੀਨ ਵੱਖ-ਵੱਖ ਜ਼ਿਲਿ੍ਹਆਂ ਦੇ ਸਕੂਲਾਂ ਨੇ ਭਾਗ ਲਿਆ ਤੇ ਆਪਣੇ ਧਾਰਮਿਕ ਗਿਆਨ ਦਾ ਟੈਸਟ ਦਿੱਤਾ | ਕਮੇਟੀ ਵਲੋਂ 2024-25 ਦੀ ਧਾਰਮਿਕ ਪ੍ਰੀਖਿਆ ਵਿਚ ਬੈਠਣ ਵਾਲੇ ਬੱਚਿਆਂ ਨੂੰ ਸਨਮਾਨ ਸਰਟੀਫਿਕੇਟ ਤੇ ਮੈਡਲਾਂ ਨਾਲ ਨਿਵਾਜਿਆ ਗਿਆ | ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਇਸ਼ਮੀਤ ਕੌਰ ਪੁੱਤਰੀ ਗੁਰਮੀਤ ਸਿੰਘ ਨੇ ਮੋਗਾ ਜ਼ਿਲ੍ਹੇ 'ਚੋਂ ਅੱਵਲ ਆ ਕੇ ਵਜ਼ੀਫ਼ਾ ਪ੍ਰਾਪਤ ਕੀਤਾ | ਲਖਵੀਰ ਸਿੰਘ ਮੋਗਾ ਤੇ ਲਵਪ੍ਰੀਤ ਸਿੰਘ ਦਾਤੇਵਾਲ ਨੇ ਪਿ੍ੰਸੀਪਲ ਮਨੀਸ਼ ਗੋਇਲ ਦੀ ਹਾਜ਼ਰੀ ਵਿਚ ਇਸ਼ਮੀਤ ਕੌਰ ਨੂੰ ਸਫਲਤਾ ਦੀ ਵਧਾਈ ਦਿੰਦੇ ਹੋਏ 1100 ਰੁਪਏ ਦੀ ਨਗਦ ਰਾਸ਼ੀ ਨਾਲ ਹੌਸਲਾ-ਅਫ਼ਜ਼ਾਈ ਕੀਤੀ |
ਪਿਛਲੀ ਖ਼ਬਰ ਬੀ.ਕੇ.ਯੂ. ਲੱਖੋਵਾਲ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ 'ਚ ਮਨਾਇਆ ਹੋਲੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।