04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਨੇ ਲੋੜਵੰਦ ਪਰਿਵਾਰ ਨੂੰ 11000 ਰੁਪਏ ਦੀ ਸ਼ਗਨ ਰਾਸ਼ੀ ਸੌਂਪੀ

ਅਜੀਤ ਡੈਸਕ 06-03-2026
ਠੱਠੀ ਭਾਈ, 5 ਮਾਰਚ (ਜਗਰੂਪ ਸਿੰਘ ਮਠਾੜੂ)-ਪਿੰਡ ਸੇਖਾ ਕਲਾਂ ਵਿਚ ਸਮਾਜ ਸੇਵਾ ਦੀ ਲੜੀ ਨੂੰ ਜਾਰੀ ਰੱਖਦਿਆਂ ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀ ਸ਼ਗਨ ਸਕੀਮ ਅਧੀਨ ਇਕ ਲੋੜਵੰਦ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਗਈ | ਇਸ ਮੌਕੇ ਕਮੇਟੀ ਪ੍ਰਧਾਨ ਤੇਜਿੰਦਰ ਸਿੰਘ ਭੋਲਾ ਸਿੱਧੂ ਦੀ ਅਗਵਾਈ ਹੇਠ ਪਰਿਵਾਰ ਨੂੰ 11,000 ਰੁਪਏ ਦੀ ਸ਼ਗਨ ਰਾਸ਼ੀ ਸੌਂਪੀ ਗਈ | ਇਸ ਦੌਰਾਨ ਪਿੰਡ ਸੇਖਾ ਕਲਾਂ ਦੇ ਸਰਪੰਚ ਦਰਸ਼ਨ ਸਿੰਘ ਸੋਹੀ ਤੇ ਸਮੂਹ ਗ੍ਰਾਮ ਪੰਚਾਇਤ ਦੇ ਮੈਂਬਰ ਵੀ ਹਾਜ਼ਰ ਰਹੇ | ਪਿੰਡ ਵਾਸੀਆਂ ਨੇ ਕਿਹਾ ਕਿ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਇਹ ਉਪਰਾਲਾ ਕਾਬਿਲ-ਏ-ਤਾਰੀਫ਼ ਹੈ ਤੇ ਇਸ ਤਰ੍ਹਾਂ ਦੀਆਂ ਸਮਾਜ ਸੇਵੀ ਗਤੀਵਿਧੀਆਂ ਨਾਲ ਪਿੰਡ ਵਿਚ ਭਾਈਚਾਰੇ ਤੇ ਸਹਿਯੋਗ ਦੀ ਭਾਵਨਾ ਮਜ਼ਬੂਤ ਹੁੰਦੀ ਹੈ | ਸਰਪੰਚ ਦਰਸ਼ਨ ਸਿੰਘ ਸੋਹੀ ਤੇ ਕਮੇਟੀ ਪ੍ਰਧਾਨ ਤੇਜਿੰਦਰ ਸਿੰਘ ਭੋਲਾ ਸਿੱਧੂ ਨੇ ਦੱਸਿਆ ਕਿ ਸ਼ਗਨ ਸਕੀਮ ਦਾ ਮੁੱਖ ਉਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਕਰਨਾ ਹੈ ਤਾਂ ਜੋ ਉਹ ਆਪਣੇ ਘਰੇਲੂ ਤੇ ਸਮਾਜਿਕ ਫ਼ਰਜ਼ ਇੱਜ਼ਤ ਨਾਲ ਨਿਭਾ ਸਕਣ |
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਅਗਲੀ ਖ਼ਬਰ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸਬੰਧਿਤ ਏਟਕ ਵਲੋਂ ਕੱਲ੍ਹ ਹਲਕਾ ਪੱਟੀ ਵਿਚ ਸੂਬਾ ਪੱਧਰੀ ਰੋਸ ਰੈਲੀ ਹੋਵੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।