04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਅਮਰਦੀਪ ਸਿੰਘ ਮੰਡੀਲਾ ਬਲਾਕ ਸੰਮਤੀ ਚੇਅਰਮੈਨ ਤੇ ਬੇਅੰਤ ਕੌਰ ਬੱਡੂਵਾਲ ਵਾਈਸ ਚੇਅਰਪਰਸਨ ਨਿਯੁਕਤ

ਅਜੀਤ ਡੈਸਕ 06-03-2026
ਧਰਮਕੋਟ, 5 ਮਾਰਚ (ਪਰਮਜੀਤ ਸਿੰਘ)-ਅੱਜ ਬਲਾਕ ਕੋਟ ਇਸੇ ਖਾਂ ਵਿਖੇ ਬਲਾਕ ਸੰਮਤੀ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਦੀ ਨਿਯੁਕਤੀ ਦਾ ਮਹੱਤਵਪੂਰਨ ਸਮਾਗਮ ਆਯੋਜਿਤ ਕੀਤਾ ਗਿਆ | ਇਹ ਨਿਯੁਕਤੀ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਬਲਾਕ ਸੰਮਤੀ ਮੈਂਬਰਾਂ ਵਲੋਂ ਸਰਬ ਸੰਮਤੀ ਨਾਲ ਅਮਰਦੀਪ ਸਿੰਘ ਮੰਡੀਲਾ ਭਿੰਡਰ ਕਲਾਂ ਨੂੰ ਬਲਾਕ ਸੰਮਤੀ ਚੇਅਰਮੈਨ ਅਤੇ ਬੀਬੀ ਬੇਅੰਤ ਕੌਰ ਬੱਡੂਵਾਲ ਨੂੰ ਵਾਈਸ ਚੇਅਰਪਰਸਨ ਚੁਣਿਆ ਗਿਆ | ਨਿਯੁਕਤੀ ਸਮਾਗਮ ਦੌਰਾਨ ਖ਼ੁਸ਼ੀ ਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ | ਇਸ ਮੌਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਨਵੇਂ ਚੁਣੇ ਗਏ ਚੇਅਰਮੈਨ ਤੇ ਵਾਈਸ ਚੇਅਰਪਰਸਨ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ | ਚੁਣੇ ਗਏ ਚੇਅਰਮੈਨ ਅਮਰਦੀਪ ਸਿੰਘ ਮੰਡੀਲਾ ਤੇ ਵਾਈਸ ਚੇਅਰਪਰਸਨ ਬੀਬੀ ਬੇਅੰਤ ਕੌਰ ਬੱਡੂਵਾਲ ਨੇ ਇਸ ਮੌਕੇ ਵਿਧਾਇਕ ਅਤੇ ਸਮੂਹ ਬਲਾਕ ਸੰਮਤੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ 'ਤੇ ਜਿਹੜਾ ਵਿਸ਼ਵਾਸ ਜਤਾਇਆ ਗਿਆ ਹੈ, ਉਹ ਉਸ 'ਤੇ ਖਰਾ ਉ੍ਰਤਰਨ ਦੀ ਪੂਰੀ ਕੋਸ਼ਿਸ਼ ਕਰਨਗੇ | ਉਨ੍ਹਾਂ ਵਿਸ਼ਵਾਸ ਦਵਾਇਆ ਕਿ ਬਲਾਕ ਦੇ ਹਰ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਗੱਲਬਾਤ ਕਰਦਿਆਂ ਨਵੇਂ ਚੇਅਰਮੈਨ ਨੇ ਕਿਹਾ ਕਿ ਪਿੰਡਾਂ ਦੇ ਸਮੂਹਿਕ ਵਿਕਾਸ ਲਈ ਸਰਕਾਰ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਆਂਦਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸੜਕਾਂ, ਨਿਕਾਸੀ ਪ੍ਰਬੰਧ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਨੂੰ ਸੁਧਾਰਨ ਵੱਲ ਖ਼ਾਸ ਧਿਆਨ ਦਿੱਤਾ ਜਾਵੇਗਾ | ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਵਲੋਂ ਵੀ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ ਤੇ ਉਮੀਦ ਜਤਾਈ ਗਈ ਕਿ ਉਹ ਬਲਾਕ ਦੇ ਵਿਕਾਸ ਵਿਚ ਨਵਾਂ ਮੀਲ ਪੱਥਰ ਸਾਬਤ ਹੋਣਗੇ | ਸਮਾਗਮ ਦੇ ਅੰਤ 'ਤੇ ਸਭ ਨੇ ਇਕਜੁੱਟ ਹੋ ਕੇ ਬਲਾਕ ਦੇ ਚਹੰੁ ਮੁਖੀ ਵਿਕਾਸ ਲਈ ਕੰਮ ਕਰਨ ਦਾ ਸੰਕਲਪ ਲਿਆ | ਇਸ ਨਿਯੁਕਤੀ ਨਾਲ ਬਲਾਕ ਧਰਮਕੋਟ ਵਿਚ ਸੰਗਠਨਾਤਮਕ ਢਾਂਚਾ ਹੋਰ ਮਜ਼ਬੂਤ ਹੋਇਆ ਹੈ ਤੇ ਆਉਣ ਵਾਲੇ ਸਮੇਂ ਵਿੱਚ ਵਿਕਾਸੀ ਕਾਰਜਾਂ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਪ੍ਰਗਟ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸੁਖਦੇਵ ਸਿੰਘ ਖੋਸਾ ਬਲਾਕ ਸੰਮਤੀ ਕੋਟ ਈਸੇ ਖਾਂ ਦੇ ਚੇਅਰਮੈਨ ਬਣੇ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਵਿਖੇ ਅੰਤਿਮ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਵਿਚ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।