05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਡੀ.ਐਸ. ਬਲੌਸਮ ਹਾਈ ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 06-03-2026
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਹੋਲੀ ਦੇ ਤਿਉਹਾਰ ਬਾਰੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਅਧਿਆਪਕਾਂ ਨੇ ਵੀ ਆਪਣੇ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ ਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਰਲ ਮਿਲ ਕੇ ਇਹੋ ਜਿਹੇ ਤਿਉਹਾਰ ਮਨਾਉਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਪੂਜਾ ਵਰਮਾ, ਪਿ੍ਅੰਕਾ, ਕਿਰਨ ਬਾਲਾ, ਜਸਵੀਰ ਕੌਰ, ਪਰਵਿੰਦਰ ਕੌਰ, ਪ੍ਰਭਜੋਤ ਕੌਰ, ਹੇਮ ਲਤਾ, ਪੂਜਾ ਰਾਣੀ, ਵੰਦਨਾ ਬਾਂਸਲ, ਜਸਪ੍ਰੀਤ ਕੌਰ, ਸਰਬਜੀਤ ਕੌਰ, ਹਰਦੀਪ ਕੌਰ ਤੇ ਸਕੂਲ ਦੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ ਕਿਸ਼ਨਪੁਰਾ ਕਲਾਂ ਵਿਖੇ ਖ਼ੂਨਦਾਨ ਕੈਂਪ ਦਾ ਪੋਸਟਰ ਜਾਰੀ ਅਗਲੀ ਖ਼ਬਰ ਸੁਖਦੇਵ ਸਿੰਘ ਖੋਸਾ ਬਲਾਕ ਸੰਮਤੀ ਕੋਟ ਈਸੇ ਖਾਂ ਦੇ ਚੇਅਰਮੈਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।