05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮੋਗਾ ਵਿਚ ਜੈ ਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਮਹਿਲਾ ਮੋਰਚਾ ਦੀ ਮੀਟਿੰਗ

ਅਜੀਤ ਡੈਸਕ 06-03-2026
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਵੱਡੀ ਮੀਟਿੰਗ ਕੀਤੀ ਗਈ, ਜਿਸ 'ਚ 14 ਮਾਰਚ ਨੂੰ ਕਿੱਲੀ ਚਾਹਲ (ਮੋਗਾ) ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿਚ ਹੋਣ ਵਾਲੀ 'ਪੰਜਾਬ ਬਦਲਾਅ ਰੈਲੀ' ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਮਹਿਲਾ ਮੋਰਚਾ ਦੀਆਂ ਵਰਕਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਤਾਂ ਜੋ ਰੈਲੀ ਨੂੰ ਇਤਿਹਾਸਕ ਬਣਾਇਆ ਜਾ ਸਕੇ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਇਸ ਮੌਕੇ ਸੂਬਾ ਮਹਾਂਮੰਤਰੀ ਤੇ ਮਹਿਲਾ ਮੋਰਚਾ ਭਾਜਪਾ ਦੇ ਪ੍ਰਭਾਰੀ ਦਿਆਲ ਸਿੰਘ ਸੋਢੀ, ਪੰਜਾਬ ਮਹਿਲਾ ਮੋਰਚਾ ਭਾਜਪਾ ਦੀ ਉਪ ਪ੍ਰਧਾਨ ਮਨਿੰਦਰ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਵੀ ਹਾਜ਼ਰ ਰਹੇ | ਮੀਡੀਆ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਸੂਬਾ ਸਰਕਾਰ 'ਤੇ ਤਿੱਖੇ ਹਮਲੇ ਕੀਤੇ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਦਿੱਤੀ ਸੀ | ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਜੇ ਇਹ ਰਕਮ ਜੋੜੀ ਜਾਵੇ ਤਾਂ 1 ਅਪ੍ਰੈਲ 2026 ਤੱਕ ਹਰ ਮਹਿਲਾ ਦੇ ਖਾਤੇ ਵਿਚ ਲਗਭਗ 48000 ਰੁਪਏ ਬਣਦੇ ਹਨ | ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਹੋਣ ਵਾਲੀ ਪੰਜਾਬ ਬਦਲਾਅ ਰੈਲੀ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਲਿਆਏਗੀ | ਮੀਟਿੰਗ ਵਿਚ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਸਿੰਘ ਕਮਲ, ਸੂਬਾ ਮਹਾਂਮੰਤਰੀ ਦਿਆਲ ਸਿੰਘ ਸੋਢੀ, ਮਹਿਲਾ ਮੋਰਚਾ ਉਪ ਪ੍ਰਧਾਨ ਮਨਿੰਦਰ ਕੌਰ, ਮੋਗਾ ਜ਼ਿਲ੍ਹਾ ਮਹਿਲਾ ਮੋਰਚਾ ਪ੍ਰਧਾਨ ਕਮਲਜੀਤ ਕੌਰ ਤੇ ਮਹਿਲਾਵਾਂ ਮੋਰਚਾ ਦੀ ਸਮੁੱਚੀ ਟੀਮ ਹਾਜ਼ਰ ਰਹੀ | ਮੰਚ ਦੀ ਕਾਰਗੁਜ਼ਾਰੀ ਜੀਤ ਕੌਰ ਵਲੋਂ ਨਿਭਾਈ ਗਈ |
ਪਿਛਲੀ ਖ਼ਬਰ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 29 ਨੂੰ ਅਗਲੀ ਖ਼ਬਰ ਕਿਸ਼ਨਪੁਰਾ ਕਲਾਂ ਵਿਖੇ ਖ਼ੂਨਦਾਨ ਕੈਂਪ ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।