05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 29 ਨੂੰ

ਅਜੀਤ ਡੈਸਕ 06-03-2026
ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਸਥਾਨਕ ਨੇਚਰ ਪਾਰਕ ਮੋਗਾ ਵਿਖੇ ਸਿਰਜਣਾ ਤੇ ਸੰਵਾਦ ਸਾਹਿਤ ਸਭਾ ਮੋਗਾ ਦੀ ਅਹਿਮ ਮੀਟਿੰਗ ਹੋਈ ਜਿਸ 'ਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਦੂਜੇ ਰਾਜ ਪੱਧਰੀ ਸਿਰਜਣਾ ਸ਼ਕਤੀ ਅਵਾਰਡ ਦੇਣ ਸਬੰਧੀ ਕਰਵਾਏ ਜਾਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਇਹ ਸਮਾਗਮ 29 ਮਾਰਚ ਦਿਨ ਐਤਵਾਰ ਨੂੰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਬੜੀ ਧੂਮਧਾਮ ਨਾਲ ਕਰਵਾਇਆ ਜਾਵੇਗਾ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਭਾ ਦੇ ਪ੍ਰਧਾਨ ਡਾ. ਸਰਬਜੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਵਾਰ ਸਮਾਗਮ ਲਈ ਵਿਆਪਕ ਰੂਪ-ਰੇਖਾ ਉਲੀਕੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਦੇਸ਼-ਵਿਦੇਸ਼ ਵਿਚ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਲਗ-ਪਗ 100 ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਮੀਤ ਪ੍ਰਧਾਨ ਪਰਮਿੰਦਰ ਕੌਰ ਅਤੇ ਮੁੱਖ ਸਲਾਹਕਾਰ ਡਾ. ਵਰਿੰਦਰ ਕੌਰ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਮੀਟਿੰਗ ਵਿਚ ਰੁਪਿੰਦਰ ਬਲਾਸੀ, ਕਿਰਨ ਲਤਾ, ਪਰਮਜੀਤ ਕੌਰ, ਪਿ੍ਤਪਾਲ ਸਿੰਘ ਗਿੱਲ, ਗੁਰਮੇਲ ਸਿੰਘ ਬੌਡੇ, ਹਰਜਿੰਦਰ ਸਿੰਘ ਬਰਾੜ, ਹਰਪ੍ਰੀਤ ਸਿੰਘ ਅਤੇ ਇਸ਼ਮੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਕਸਫੋਰਡ ਸਕੂਲ ਦੀ ਵਿਦਿਆਰਥਣ ਰਵਨੀਤ ਕੌਰ ਬਣੀ ਸੀ.ਏ. ਅਗਲੀ ਖ਼ਬਰ ਮੋਗਾ ਵਿਚ ਜੈ ਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਮਹਿਲਾ ਮੋਰਚਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।