09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਡੀ.ਐੱਸ. ਬਲੌਸਮ ਸਕੂਲ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਅਜੀਤ ਡੈਸਕ 08-03-2026
ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ)-ਡੀ.ਐੱਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨਾਲ ਮਹਿਲਾ ਦਿਵਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਔਰਤਾਂ ਸਮਾਜ ਵਿਚ ਕਿਸੇ ਵੀ ਪੱਖੋਂ ਘੱਟ ਨਹੀਂ ਹਨ ਸਗੋਂ ਪੜ੍ਹ ਲਿਖ ਕੇ ਉੱਚ ਅਹੁਦਿਆਂ 'ਤੇ ਪਹੁੰਚ ਕੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕਰਦੀਆਂ ਹਨ | ਇਸ ਮੌਕੇ ਪਿ੍ੰਸੀਪਲ ਨੇ ਸਾਰਿਆਂ ਨੂੰ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਪੂਜਾ ਰਾਣੀ, ਕਿਰਨ ਬਾਲਾ, ਸੀਮਾ, ਪੂਜਾ ਵਰਮਾ, ਜਸਪ੍ਰੀਤ ਕੌਰ, ਪਰਵਿੰਦਰ ਕੌਰ, ਪ੍ਰਭਜੋਤ ਕੌਰ, ਹੇਮ ਲਤਾ, ਵੰਦਨਾ ਬਾਂਸਲ, ਸਰਬਜੀਤ ਕੌਰ, ਜਸਪ੍ਰੀਤ ਕੌਰ, ਹਰਦੀਪ ਕੌਰ ਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਨਵੇਂ ਦਾਖਲ ਵਿਦਿਆਰਥੀਆਂ ਸਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਵਿਖੇ ਅਧਿਆਪਕ ਮਾਪੇ-ਮਿਲਣੀ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।