10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਹੇਮਕੁੰਟ ਸਕੂਲ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਹੇਮਕੁੰਟ ਸਕੂਲ ਵਿਖੇ ਮਹਿਲਾ ਦਿਵਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਸਮੇਂ ਐਮ.ਡੀ. ਰਣਜੀਤ ਕੌਰ ਸੰਧੂ, ਪਿ੍ੰਸੀਪਲ ਸੋਨੀਆ ਸ਼ਰਮਾ, ਪਿ੍ੰਸੀਪਲ ਰਮਨਜੀਤ ਕੌਰ ਤੇ ਹੋਰ ਸਟਾਫ਼ | ਤਸਵੀਰ: ਗੁਰਮੀਤ ਸਿੰਘ ਖਾਲਸਾ <br/> 08-03-2026
ਕੋਟ ਈਸੇ ਖਾਂ, 7 ਮਾਰਚ (ਗੁਰਮੀਤ ਸਿੰਘ ਖਾਲਸਾ)-ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਅੱਗੇ ਲਿਜਾਣ ਵਿਚ ਸਫਲਤਾ ਪੂਰਵਕ ਕਾਰਜ ਕਰ ਰਹੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ¢ ਇਸ ਮੌਕੇ ਸਕੂਲ ਦੇ ਅਧਿਆਪਕਾਂ ਵਲੋਂ ਖਾਸ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਮਹਿਲਾਵਾਂ ਦੀ ਸਮਾਜ ਵਿਚ ਮਹੱਤਤਾ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ¢ ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਅਧਿਆਪਕਾਂ ਨੇ ਕਵਿਤਾ ਗਾਇਨ ਨਾਲ ਕੀਤੀ ਅਤੇ ਅਧਿਆਪਕਾਂ ਵਲੋਂ ਪ੍ਰੇਰਨਾਦਾਇਕ ਵਿਚਾਰ ਸਾਂਝੇ ਕਰਦਿਆਂ ਮਹਿਲਾਵਾਂ ਦੇ ਸਨਮਾਨ ਬਾਰੇ ਗੱਲ ਕੀਤੀ ਗਈ¢ ਇਸ ਮੌਕੇ ਅਧਿਆਪਕਾਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ ਅਤੇ ਅਧਿਆਪਕਾਂ ਵਲੋਂ ਕੇਕ ਕੱਟ ਕੇ ਖੁਸ਼ੀ ਸਾਂਝੀ ਕੀਤੀ ਗਈ¢ ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਮਹਿਲਾ ਦਿਵਸ ਬਾਰੇ ਦੱਸਦੇ ਹੋਏ ਕਿਹਾ ਕਿ ਮਹਿਲਾ ਦਿਵਸ ਹਰ ਸਾਲ ਵਿਸ਼ਵ ਪੱਧਰ 'ਤੇ ਔਰਤਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ 8 ਮਾਰਚ ਨੂੰ ਮਨਾਇਆ ਜਾਂਦਾ ਹੈ¢ ਉਨ੍ਹਾਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਹਰ ਖੇਤਰ ਵਿਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੀਆਂ ਹਨ¢ ਉਨ੍ਹਾਂ ਨੇ ਇਸ ਪ੍ਰੋਗਰਾਮ ਨੂੰ ਨੇਪਰੇ ਚੜ੍ਹਾਉਣ ਦਾ ਸਿਹਰਾ ਪਿ੍ੰਸੀਪਲ ਰਮਨਜੀਤ ਕੌਰ ਅਤੇ ਸੋਨੀਆ ਸ਼ਰਮਾ ਦਿੰਦਿਆਂ ਸਮੂਹ ਸਟਾਫ ਨੂੰ ਸ਼ੁਭਕਾਮਨਾਵਾਂ ਦਿੱਤੀਆਂ¢
ਪਿਛਲੀ ਖ਼ਬਰ ਰਜਿੰਦਰਾ ਸਕੂਲ ਵਿਚ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ 21 ਮਾਰਚ ਦੀ ਰੈਲੀ ਸੰਬੰਧੀ ਜਥੇ. ਲੰਗਾਹ ਵਲੋਂ ਧਾਰੋਵਾਲੀ ਵਿਖੇ ਭਰਵੀਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।