24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮਿ੍ਤਸਰ ਦੇ ਦਰਬਾਰ ਸਾਹਿਬ ਲਈ ਖੁਖਰਾਣਾ ਤੋਂ ਬੱਸ ਰਵਾਨਾ <br/>

ਅਜੀਤ ਡੈਸਕ 08-03-2026
ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਮੁਫ਼ਤ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਖੁਖਰਾਣਾ ਤੋਂ ਅੰਮਿ੍ਤਸਰ ਦੇ ਦਰਬਾਰ ਸਾਹਿਬ ਲਈ ਬੱਸ ਯਾਤਰਾ ਰਵਾਨਾ ਹੋਈ | ਇਸ ਮੌਕੇ ਬਲਾਕ ਕਮੇਟੀ ਮੈਂਬਰ ਬੇਅੰਤ ਸਿੰਘ, ਕੁਲਦੀਪ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਆਸ਼ੀਰਵਾਦ ਨਾਲ ਇਹ ਪਵਿੱਤਰ ਯਾਤਰਾ ਸ਼ਰਧਾਲੂਆਂ ਲਈ ਬਹੁਤ ਹੀ ਖ਼ੁਸ਼ੀ ਦਾ ਮੌਕਾ ਬਣ ਗਈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਤੀਰਥ ਯਾਤਰਾ ਯੋਜਨਾ ਮੋਗਾ ਜ਼ਿਲ੍ਹੇ ਵਿਚ ਜਾਰੀ ਰਹੇਗੀ | ਇਸ ਮੌਕੇ ਖੁਖਰਾਣਾ ਪਿੰਡ ਦੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਤੀਰਥ ਯਾਤਰਾ ਯੋਜਨਾ ਲਈ ਧੰਨਵਾਦ ਕੀਤਾ |

ਪਿਛਲੀ ਖ਼ਬਰ 'ਆਪ ਲੀਗਲ ਸੈੱਲ' ਨੇ ਵਕੀਲਾਂ ਦੇ ਚੈਂਬਰਾਂ ਨੂੰ ਘਰੇਲੂ ਟੈਰਿਫ ਵਿਚ ਸ਼ਾਮਿਲ ਕਰਨ ਦਾ ਕੀਤਾ ਸਵਾਗਤ <br/> ਅਗਲੀ ਖ਼ਬਰ ਗਤਕਾ ਕੱਪ ਮੁਕਾਬਲੇ 14 ਨੂੰ ਕਰਵਾਏ ਜਾਣਗੇ-ਨਿਹੰਗ ਸਿੰਘ ਜਥੇਬੰਦੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।