07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਦਸਮੇਸ਼ ਗਰਲਜ਼ ਸਿੱਖਿਆ ਕਾਲਜ ਬਾਦਲ 'ਚ ਵਿਸ਼ੇਸ਼ ਲੈਕਚਰ ਕਰਵਾਇਆ

ਅਜੀਤ ਡੈਸਕ 29-03-2026
ਮੰਡੀ ਕਿੱਲਿਆਂਵਾਲੀ, 28 ਮਾਰਚ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸਿੱਖਿਆ ਕਾਲਜ ਬਾਦਲ ਵਿਖੇ 'ਪੰਜਾਬੀ ਪਰੰਪਰਾਗਤ ਹਸਤ-ਦਸਤਕਾਰੀ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਐਸੋਸੀਏਟ ਪ੍ਰੋਫ਼ੈਸਰ ਡਾ. ਹਰਵਿੰਦਰ ਸਿੰਘ ਮੁੱਖ ਬੁਲਾਰੇ ਵਜੋਂ ਪੁੱਜੇ | ਇਸ ਮੌਕੇ ਦਸਮੇਸ਼ ਗਰਲਜ਼ ਕਾਲਜ ਬਾਦਲ ਦੇ ਡਾਇਰੈਕਟਰ-ਪਿੰ੍ਰਸੀਪਲ ਡਾ. ਐੱਸ.ਐੱਸ. ਸੰਘਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਮੁੱਖ ਬੁਲਾਰੇ ਡਾ. ਹਰਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਪੰਜਾਬੀ ਪਰੰਪਰਾਗਤ ਹਸਤ-ਦਸਤਕਾਰੀ ਦੀ ਸੰਭਾਲ ਲਈ ਆਧੁਨਿਕ ਸਾਧਨਾਂ ਦੀ ਵਰਤੋਂ ਨਾਲ ਨਾਲ ਇਸ ਦੀ ਅਸਲੀਅਤ ਕਾਇਮ ਰੱਖਣ 'ਤੇ ਜ਼ੋਰ ਦਿੱਤਾ | ਉਨ੍ਹਾਂ ਆਨਲਾਈਨ ਸਾਧਨਾਂ ਦੀਆਂ ਹੱਦਾਂ ਤੇ ਚੁਣੌਤੀਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਅਤੇ ਇਸ ਵਿਰਾਸਤ ਨੂੰ ਰੁਜ਼ਗਾਰ ਦੇ ਮੌਕੇ ਵਜੋਂ ਅਪਣਾਉਣ ਦੀ ਪ੍ਰੇਰਣਾ ਦਿੱਤੀ | ਕਾਲਜ ਪਿੰ੍ਰਸੀਪਲ ਡਾ. ਸਿਮਰਜੀਤ ਕੌਰ ਬਰਾੜ ਨੇ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਦਾ ਸਵਾਗਤ ਕੀਤਾ | ਸਟੇਜ ਸੰਚਾਲਨ ਸਹਾਇਕ ਪ੍ਰੋਫ਼ੈਸਰ ਉਂਕਾਰ ਸਿੰਘ ਚਹਿਲ ਨੇ ਕੀਤਾ | ਡਾ. ਐੱਸ.ਐੱਸ. ਸੰਘਾ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ | ਆਖ਼ਰ ਵਿਚ ਮੁੱਖ ਬੁਲਾਰੇ ਡਾ. ਹਰਵਿੰਦਰ ਸਿੰਘ ਨੂੰ ਸਨਮਾਨਤ ਕੀਤਾ ਗਿਆ |
ਪਿਛਲੀ ਖ਼ਬਰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਬਹੁਮੰਤਵੀ ਸ਼ੈੱਡ ਦਾ ਉਦਘਾਟਨ ਅਗਲੀ ਖ਼ਬਰ ਜਲਾਲਾਬਾਦ ਵਿਖੇ ਸਤਿਸੰਗ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।