ਮੋਗਾ, 29 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐਸ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਲੋਂ ਰਾਜਵਿੰਦਰ ਸਿੰਘ ਧਰਮਕੋਟ ਨੂੰ ਐਸ.ਸੀ. ਵਿੰਗ ਮਾਲਵਾ ਜ਼ੋਨ ਦੇ ਪ੍ਰਧਾਨ ਨਿਯੁਕਤ ਕੀਤਾ ਹੈ | ਰਾਜਵਿੰਦਰ ਸਿੰਘ ਧਰਮਕੋਟ ਦੀ ਇਸ ਨਿਯੁਕਤੀ ਨਾਲ ਐਸ.ਸੀ. ਵਿੰਗ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਕਿਉਂਕਿ ਰਾਜਵਿੰਦਰ ਸਿੰਘ ਧਰਮਕੋਟ ਇਕ ਪੜ੍ਹੇ ਲਿਖੇ ਸੂਝਵਾਨ ਤੇ ਹਰਮਨ ਪਿਆਰੇ ਆਗੂ ਹਨ | ਇਹ ਪ੍ਰਗਟਾਵਾ ਬੀ.ਸੀ. ਵਿੰਗ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਚਰਨਜੀਤ ਸਿੰਘ ਝੰਡੇਆਣਾ ਤੇ ਸਾਬਕਾ ਪ੍ਰਧਾਨ ਨੈਸਲੇ ਰਣਜੀਤ ਸਿੰਘ ਭਾਊ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਦਿਨੋਂ-ਦਿਨ ਮਜ਼ਬੂਤੀ ਵੱਲ ਵੱਧ ਰਿਹਾ ਹੈ ਤੇ ਲੋਕ ਹੁਣ ਸੂਬੇ ਵਿਚ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਰੂਪ ਵਿਚ ਵੇਖਣਾ ਚਾਹੁੰਦੇ ਹਨ ਕਿਉਂਕਿ ਸੂਬੇ ਦਾ ਜੇਕਰ ਕੋਈ ਵੀ ਵਿਕਾਸ ਹੋਇਆ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ |