20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬੇ੍ਰਰੀਅਨਾਂ ਨੇ ਮੁੱਖ ਮੰਤਰੀ ਦੇ ਪੰਜਾਬ ਪੱਧਰੀ ਘਿਰਾਓ ਦੀ ਖਿੱਚੀ ਤਿਆਰੀ

ਅਜੀਤ ਡੈਸਕ 30-03-2026
ਧਰਮਕੋਟ, 29 ਮਾਰਚ (ਪਰਮਜੀਤ ਸਿੰਘ)-1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਇਸੇ 31 ਮਾਰਚ ਨੂੰ ਨੰਗਲ ਵਿਖੇ ਤੇਜ ਰੋਸ ਪ੍ਰਦਰਸ਼ਨ ਕਰਨ ਜਾ ਰਿਹਾ ਹੈ | ਗੌਰਤਲਬ ਹੈ ਕਿ ਇਸੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦਾ ਨੰਗਲ ਵਿਖੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹਲਕੇ 'ਚ ਇਕ ਰੈਲੀ ਕਰਨ ਦਾ ਪ੍ਰੋਗਰਾਮ ਹੈ ਤੇ 1158 ਸਹਾਇਕ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸੂਬਾ ਪੱਧਰੀ ਵਿਰੋਧ ਤੇ ਘਿਰਾਓ ਕਰਨ ਦਾ ਐਲਾਨ ਕੀਤਾ ਹੈ | ਰੋਸ ਪ੍ਰਦਰਸ਼ਨ ਦੀ ਤਿਆਰੀ ਵਜੋਂ ਮੋਗਾ ਜ਼ਿਲੇ੍ਹ ਦੇ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਨੇ ਕਾਲਜ ਸਮੇਂ ਤੋਂ ਬਾਅਦ ਦੇਰ ਸ਼ਾਮ ਲੰਬੀ ਵਿਚਾਰ ਚਰਚਾ ਕੀਤੀ ਤੇ ਇਸ ਪ੍ਰਦਰਸ਼ਨ 'ਚ ਵੱਡੀ ਗਿਣਤੀ ਵਿਚ ਵਿਦਿਆਰਥੀ ਤੇ ਭਰਾਤਰੀ ਜਥੇਬੰਦੀਆਂ ਸਮੇਤ ਸ਼ਾਮਲ ਹੋਣ ਦਾ ਅਹਿਦ ਲਿਆ | ਇਹ ਸੰਘਰਸ਼ ਆਪ ਸਰਕਾਰ ਦੀ ਬੇਲੋੜੀ ਨੀਤੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਵਾਲਾ ਮੁਹਿੰਮ ਬਣੇਗਾ | ਪ੍ਰੋਫ਼ੈਸਰਾਂ ਨੇ ਦੱਸਿਆ ਕਿ ਮੌਜੂਦਾ 'ਆਪ' ਸਰਕਾਰ ਨੇ ਅਦਾਲਤ ਵਿਚ ਯੋਗ ਪੈਰਵਾਈ ਨਹੀਂ ਕੀਤੀ ਤੇ ਨਾ ਹੀ ਦਰੁਸਤ ਢੰਗ ਨਾਲ਼ ਰਿਵਿਊ ਪਟੀਸ਼ਨ ਦਾਇਰ ਕੀਤੀ ਜਿਸ ਦੇ ਮਾੜੇ ਨਤੀਜੇ ਵਜੋਂ ਸੁਪਰੀਮ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ 'ਚ 25 ਸਾਲਾਂ ਬਾਅਦ ਨਿਕਲੀ ਭਰਤੀ ਰੱਦ ਕਰ ਦਿੱਤੀ ਜਿਸ ਕਰਕੇ ਸਰਕਾਰੀ ਕਾਲਜਾਂ 'ਚ ਪੜ੍ਹਦੇ ਲੱਖਾਂ ਗ਼ਰੀਬ-ਲੋੜਵੰਦ ਵਿਦਿਆਰਥੀਆਂ ਸਮੇਤ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦਾ ਭਵਿੱਖ ਦਾਅ 'ਤੇ ਲੱਗ ਗਿਆ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਇਰ ਕਰਕੇ ਜਾਂ ਵਿਧਾਨ ਸਭਾ 'ਚ ਐਕਟ ਬਣਾ ਕੇ ਬੜੀ ਆਸਾਨੀ ਨਾਲ ਉਨ੍ਹਾਂ ਦਾ ਰੁਜ਼ਗਾਰ ਤੇ ਸਰਕਾਰੀ ਕਾਲਜਾਂ ਨੂੰ ਉੱਜੜਨ ਤੋਂ ਬਚਾ ਸਕਦੀ ਹੈ | ਪਰ ਸਰਕਾਰ ਵੱਡੀਆਂ ਨਿੱਜੀ ਯੂਨੀਵਰਸਿਟੀਆਂ-ਕਾਲਜਾਂ ਦੇ ਮਾਲਕਾਂ ਨਾਲ ਰਲ਼ੀ ਹੋਣ ਕਰਕੇ ਇਸ ਮਸਲੇ 'ਤੇ ਗੱਲ ਕਰਨ ਤੋਂ ਵੀ ਭੱਜ ਰਹੀ ਹੈ | ਸਿੱਖਿਆ ਮੰਤਰੀ ਲਗਾਤਾਰ 5 ਵਾਰ ਲਿਖਤੀ ਤੇ 6ਵੀਂ ਵਾਰ ਜ਼ੁਬਾਨੀ ਮੀਟਿੰਗ ਦਾ ਭਰੋਸਾ ਦੇ ਕੇ ਮੀਟਿੰਗ ਤੋਂ ਵੀ ਮੁੱਕਰ ਗਏ ਹਨ | ਸਹਾਇਕ ਪ੍ਰੋਫ਼ੈਸਰ ਕੁਲਬੀਰ ਸਿੰਘ ਨੇ ਦੱਸਿਆ ਕਿ ਸਰਕਾਰ ਹੁਣ 1158 ਅਸਾਮੀਆਂ ਨੂੰ ਮੁੜ ਨਵੇਂ ਸਿਰੇ ਤੋਂ ਭਰਨ ਦਾ ਰਾਗ ਅਲਾਪ ਰਹੀ ਹੈ ਜਦੋਂ ਕਿ ਪਹਿਲਾਂ 2021 ਵਿਚ ਕੱਢੀ ਭਰਤੀ ਪਿਛਲੇ ਪੰਜ ਸਾਲਾਂ ਤੋਂ ਹਵਾ ਵਿੱਚ ਲਟਕ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ 1158 ਉਮੀਦਵਾਰਾਂ ਦੇ ਸਥਾਈ ਰੁਜ਼ਗਾਰ ਦਾ ਪ੍ਰਬੰਧ ਨਹੀਂ ਕਰਦੀ ਤੇ ਸਰਕਾਰੀ ਕਾਲਜਾਂ ਦੀ ਨਿੱਘਰਦੀ ਹਾਲਤ 'ਤੇ ਗੰਭੀਰ ਨਹੀਂ ਹੁੰਦੀ ਤਾਂ ਆਉਂਦੇ ਦਿਨਾਂ 'ਚ ਪੰਜਾਬ ਭਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਦਾ ਵਿਰੋਧ ਜਾਰੀ ਰਹੇਗਾ |
ਪਿਛਲੀ ਖ਼ਬਰ ਦੂਸਰੀ ਵਿਸ਼ਾਲ ਭਗਵਾਂ ਯਾਤਰਾ 'ਚ ਸੰਗਤਾਂ ਦਾ ਉਮੜਿਆ ਸੈਲਾਬ <br/> ਅਗਲੀ ਖ਼ਬਰ ਯੂ.ਕੇ. ਇੰਟਰਨੈਸ਼ਨਲ ਸਕੂਲ 'ਚ ਨਵੇਂ ਸੈਸ਼ਨ 2026-2027 ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।