20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਦੋ ਆਯੂਸ਼ਮਾਨ ਅਰੋਗਿਆ ਕੇਂਦਰਾਂ ਦੀ ਸ਼ੁਰੂਆਤ

ਅਜੀਤ ਡੈਸਕ 30-03-2026
ਮੋਗਾ, 29 ਮਾਰਚ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਦੇ ਹਾਕਮ ਕਾ ਅਗਵਾੜ ਤੇ ਚੌਕ ਸ਼ੇਖਾ 'ਚ ਸਥਾਪਤ ਦੋ ਆਯੂਸ਼ਮਾਨ ਅਰੋਗਿਆ ਕੇਂਦਰਾਂ ਦਾ ਉਦਘਾਟਨ ਕੀਤਾ | ਇਸ ਮੌਕੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਬੱਬੂ, ਕੌਂਸਲਰ ਕਿਰਨ ਹੁੰਡ ਦੇ ਨਾਲ-ਨਾਲ ਸਿਹਤ ਵਿਭਾਗ ਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਆਂਢ-ਗੁਆਂਢ ਵਿਚ ਹੀ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ | ਇਸ ਕੇਂਦਰ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਹੁਣ ਛੋਟੀਆਂ-ਮੋਟੀਆਂ ਬਿਮਾਰੀਆਂ ਦੇ ਇਲਾਜ ਲਈ ਦੂਰ-ਦੁਰਾਡੇ ਦੇ ਹਸਪਤਾਲਾਂ ਵਿਚ ਲੰਮੀ ਦੂਰੀ ਤੈਅ ਨਹੀਂ ਕਰਨੀ ਪਵੇਗੀ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਸ ਆਯੂਸ਼ਮਾਨ ਅਰੋਗਿਆ ਕੇਂਦਰ ਦੇ ਖੁੱਲ੍ਹਣ ਨਾਲ ਆਲੇ-ਦੁਆਲੇ ਦੇ ਤਿੰਨ ਵਾਰਡਾਂ ਦੇ ਹਜ਼ਾਰਾਂ ਵਸਨੀਕਾਂ ਨੂੰ ਸਿੱਧਾ ਲਾਭ ਹੋਵੇਗਾ | ਇਸ ਮੌਕੇ ਬੋਲਦਿਆਂ ਨਗਰ ਨਿਗਮ ਦੇ ਮੇਅਰ ਪ੍ਰਵੀਨ ਸ਼ਰਮਾ ਨੇ ਕਿਹਾ ਕਿ ਸ਼ਹਿਰ ਦੇ ਅੰਦਰ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ | ਇਸ ਦੌਰਾਨ ਗੁਰਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਇਸ ਕੇਂਦਰ ਦੇ ਸ਼ੁਰੂ ਹੋਣ ਨਾਲ ਤਿੰਨ ਨਾਲ ਲੱਗਦੇ ਵਾਰਡਾਂ ਵਿਚ ਰਹਿਣ ਵਾਲੇ ਹਜ਼ਾਰਾਂ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ | ਸਿਹਤ ਵਿਭਾਗ ਦੇ ਅਧਿਕਾਰੀ ਡਾ. ਰਿਤੂ ਜੈਨ ਦੇ ਅਨੁਸਾਰ ਜ਼ਿਲ੍ਹੇ ਭਰ ਵਿਚ 28 ਮੁਹੱਲਾ ਕਲੀਨਿਕ ਤੇ 96 ਆਯੁਸ਼ਮਾਨ ਅਰੋਗਿਆ ਕੇਂਦਰ ਪਹਿਲਾਂ ਹੀ ਕਾਰਜਸ਼ੀਲ ਹਨ | ਇਸ ਨਵੇਂ ਕੇਂਦਰ ਦੇ ਉਦਘਾਟਨ ਨਾਲ ਵਸਨੀਕਾਂ ਨੂੰ ਹੁਣ ਆਪਣੇ ਘਰਾਂ ਦੇ ਨੇੜੇ ਸੁਵਿਧਾਜਨਕ ਤੌਰ 'ਤੇ ਮੁਫ਼ਤ ਡਾਕਟਰੀ ਇਲਾਜ ਦੀ ਸਹੂਲਤ ਮਿਲੇਗੀ |
ਪਿਛਲੀ ਖ਼ਬਰ ਪਿਕਅਪ ਦੀ ਟੱਕਰ ਨਾਲ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਚੁਣੀ ਗਈ ਸਰਕਾਰ ਚੋਣ ਮੈਨੀਫੈਸਟੋ 'ਚ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਲਈ ਕਾਨੂੰਨੀ ਤੌਰ 'ਤੇ ਪਾਬੰਦ ਹੋਵੇ-ਬਲਕਰਨ ਮੋਗਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।