ਮੋਗਾ, 29 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ 4 ਸ਼ਾਨਦਾਰ ਸਾਲ ਸਿਰਲੇਖ ਵਾਲੀ ਮੁਹਿੰਮ ਦੇ ਹਿੱਸੇ ਵਜੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਦੌਲਤਪੁਰਾ ਤੇ ਬਲਾਕ-2 ਦੀਆਂ ਪੰਚਾਇਤਾਂ ਨਾਲ ਮੀਟਿੰਗਾਂ ਕੀਤੀਆਂ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 4 ਅਪ੍ਰੈਲ ਨੂੰ ਮੋਗਾ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ | ਸਮਾਗਮ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਨਾਲ ਆਪਣੇ ਵਿਚਾਰ ਤੇ ਸੁਝਾਅ ਵੀ ਸਾਂਝੇ ਕੀਤੇ | ਇਸ ਤੋਂ ਇਲਾਵਾ ਪਿੰਡ ਦੀ ਸੜਕ 'ਤੇ ਕੰਮ ਦੀ ਅਧਿਕਾਰਤ ਸ਼ੁਰੂਆਤ ਕੀਤੀ ਗਈ | ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰਡ ਦੌਲਤਪੁਰਾ ਦੇ ਵਸਨੀਕ ਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ |