ਮੋਗਾ, 29 ਮਾਰਚ (ਸੁਰਿੰਦਰਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਬੁੱਧ ਸਿੰਘ ਵਾਲਾ ਵਿਖੇ ਸੈਂਟਰ ਹੈੱਡ ਟੀਚਰ ਮਨਮੋਹਨ ਸਿੰਘ ਤੇ ਸਮੂਹ ਸਟਾਫ਼ ਸਰਕਾਰੀ ਪ੍ਰਾਇਮਰੀ ਸਕੂਲ ਬੁੱਧ ਸਿੰਘ ਵਾਲਾ ਜ਼ਿਲ੍ਹਾ ਮੋਗਾ ਵਲੋਂ ਸਾਲਾਨਾ ਨਤੀਜਾ ਐਲਾਨਿਆ ਗਿਆ ਜਿਸ 'ਚ ਪਿੰਡ ਬੁੱਧ ਸਿੰਘ ਵਾਲਾ ਦੇ ਐਨ.ਆਰ.ਆਈ. ਬਲਵੰਤ ਸਿੰਘ, ਉਨ੍ਹਾਂ ਦੇ ਪੁੱਤਰ ਨਵਤੇਜ ਸਿੰਘ ਨੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਪਹਿਲੇ, ਦੂਜੇ ਤੇ ਤੀਜੇ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਨਗਦੀ ਰਾਸ਼ੀ ਤੇ ਸਾਰੇ ਬੱਚਿਆਂ ਨੂੰ ਕਾਪੀਆਂ ਵੰਡੀਆਂ | ਇਸ ਤੋਂ ਇਲਾਵਾ ਸਕੂਲ 'ਚ ਇਕ ਕਮਰਾ ਬਣਵਾ ਕੇ ਦਿੱਤਾ ਗਿਆ ਤੇ ਅੱਗੇ ਵੀ ਸਕੂਲ ਵਿਕਾਸ ਲਈ ਹਰ ਤਰ੍ਹਾਂ ਦੀ ਮਦਦ ਤੇ ਸਹਿਯੋਗ ਦਾ ਵਾਅਦਾ ਕੀਤਾ | ਇਸ ਮੌਕੇ ਸਕੂਲ ਸਟਾਫ਼ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤ | ਇਸ ਮੌਕੇ ਬਲਤੇਜ ਸਿੰਘ, ਨਿਰੰਜਨ ਸਿੰਘ, ਵੀਰ ਸਿੰਘ, ਜਗਸੀਰ ਸਿੰਘ, ਮੈਡਮ ਕਿਰਨਦੀਪ ਕੌਰ, ਮੈਡਮ ਨਿਧੀ ਗਰਗ, ਮੈਡਮ ਗੁਰਪ੍ਰੀਤ ਕੌਰ, ਮੈਡਮ ਬਲਵਿੰਦਰ ਕੌਰ ਆਦਿ ਮੌਜੂਦ ਸਨ |