16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪੰਜਾਬ ਦੇ ਵਿਕਾਸ ਵਿਚ ਪ੍ਰਵਾਸੀ ਪੰਜਾਬੀਆਂ ਦਾ ਯੋਗਦਾਨ ਨਾ ਭੁੱਲਣਯੋਗ-ਵਿਧਾਇਕ ਮਨਜੀਤ ਸਿੰਘ ਬਿਲਾਸਪੁਰ

ਅਜੀਤ ਡੈਸਕ 31-03-2026
ਸਮਾਧ ਭਾਈ, 30 ਮਾਰਚ (ਜਗਰੂਪ ਸਿੰਘ ਸਰੋਆ)-ਅਮਰੀਕਾ ਵਾਸੀ ਦਲੀਪ ਸਿੰਘ ਗਿੱਲ ਤੇ ਗੁਰਦੇਵ ਸਿੰਘ ਗਿੱਲ ਦੇ ਪਰਿਵਾਰ ਵਲੋਂ ਸਵ: ਇਕਬਾਲ ਸਿੰਘ ਪਾੜ੍ਹਾ ਤੇ ਸਵ: ਗੁਰਚਰਨ ਸਿੰਘ ਗਿੱਲ ਦੀ ਯਾਦ ਵਿਚ ਪਿੰਡ ਘੋਲੀਆ ਖ਼ੁਰਦ ਵਿਖੇ ਲਗਭਗ 32 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਦੋ ਬੱਸ ਅੱਡੇ ਅਤੇ ਇਕ ਸ਼ਾਨਦਾਰ ਗੇਟ ਦਾ ਉਦਘਾਟਨ ਹਲਕਾ ਨਿਹਾਲ ਸਿੰਘ ਵਾਲਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਰੀਬਨ ਕੱਟ ਕੇ ਕੀਤਾ | ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਪ੍ਰਵਾਸੀ ਪੰਜਾਬੀ ਪਾੜ੍ਹਾ ਪਰਿਵਾਰ ਦੇ ਨੌਜਵਾਨ ਹਰਮਨ ਸਿੰਘ ਤੇ ਗੁਰਪ੍ਰੀਤ ਸਿੰਘ ਗੋਰਾ ਯੂ.ਐਸ.ਏ. ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਿੰਡ ਵਿਚ ਘੰਟਾ ਘਰ ਬਣਾਉਣ ਤੇ ਹੋਰ ਵੀ ਸਮਾਜ ਸੇਵੀ ਕਾਰਜਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਵਾਲੇ ਅਜਿਹੇ ਪਰਿਵਾਰ ਤੋਂ ਹੀ ਤਰੱਕੀ ਵੱਲ ਲਿਜਾਣ ਵਾਲੇ ਕਾਰਜਾਂ ਦੀ ਉਮੀਦ ਕੀਤੀ ਜਾ ਸਕਦੀ ਹੈ ਅਤੇ ਪੰਜਾਬ ਦੇ ਵਿਕਾਸ ਵਿਚ ਪ੍ਰਵਾਸੀ ਪੰਜਾਬੀਆਂ ਦਾ ਯੋਗਦਾਨ ਨਾ ਭੁੱਲਣ ਯੋਗ ਹੈ | ਇਸ ਮੌਕੇ ਉੱਦਮੀ ਕਿਸਾਨ ਬਲਵਿੰਦਰ ਸਿੰਘ ਖ਼ਾਲਸਾ ਨੇ ਪਾੜ੍ਹਾ ਪਰਿਵਾਰ ਦੀ ਸੱਤ ਸਮੁੰਦਰੋਂ ਪਾਰ ਰਹਿ ਕੇ ਆਪਣੇ ਪਿੰਡ ਦੀ ਮਿੱਟੀ ਤੇ ਲੋਕਾਂ ਨਾਲ ਸਾਂਝ ਪਰੋਈ ਰੱਖਣ ਦੀ ਸ਼ਲਾਘਾ ਕਰਦਿਆਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਪੰਚ ਰਵਿੰਦਰ ਸਿੰਘ, ਡਾ. ਨਿਰਮਲ ਸਿੰਘ, ਗੁਰਮੁਖ ਸਿੰਘ ਗਿੱਲ, ਜਸਪਾਲ ਸਿੰਘ ਧਾਲੀਵਾਲ, ਕੁਲਵੰਤ ਸਿੰਘ ਤੂਰ, ਪੰਚ ਪਰਮਜੀਤ ਸਿੰਘ, ਨੰਬਰਦਾਰ ਹਾਕਮ ਸਿੰਘ, ਪਰਮਜੀਤ ਸਿੰਘ ਪੰਮਾ, ਸਾਬਕਾ ਪੰਚ ਦਲਜੀਤ ਸਿੰਘ, ਪੰਚ ਮੇਜਰ ਸਿੰਘ ਗਿੱਲ, ਮਨਪ੍ਰੀਤ ਸਿੰਘ, ਗੁਰਦੇਵ ਸਿੰਘ, ਪੰਚ ਪਰਗਟ ਸਿੰਘ, ਪੰਚ ਅਵਤਾਰ ਸਿੰਘ, ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ, ਜਸਵਿੰਦਰ ਸਿੰਘ ਜੱਸੀ ਕੈਨੇਡਾ, ਪੰਚ ਪਰਮਜੀਤ ਸਿੰਘ, ਮਨਪ੍ਰੀਤ ਸਿੰਘ ਕੋਠੇ, ਪੰਚ ਨਿਰਮਲ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖਾਲਸਾ ਸਾਜਨਾ ਦਿਵਸ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ-ਬਾਬਾ ਗੁਰਦੀਪ ਸਿੰਘ <br/> ਅਗਲੀ ਖ਼ਬਰ ਭਲਕੇ ਯੂਨਾਈਟਿਡ ਅਕਾਲੀ ਦਲ ਦੀ ਮਹੀਨਾਵਾਰ ਮੀਟਿੰਗ ਵਿਚ ਲਏ ਜਾਣਗੇ ਅਹਿਮ ਫ਼ੈਸਲੇ-ਜਥੇਦਾਰ ਬੂਟਾ ਸਿੰਘ ਰਣਸੀਂਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।