16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਖਾਲਸਾ ਸਾਜਨਾ ਦਿਵਸ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ-ਬਾਬਾ ਗੁਰਦੀਪ ਸਿੰਘ <br/>

ਅਜੀਤ ਡੈਸਕ 31-03-2026
ਮੋਗਾ, 30 ਮਾਰਚ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੰਤ ਬਾਬਾ ਨਛੱਤਰ ਸਿੰਘ ਜੀ) ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਦਾ ਦਿਹਾੜਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਅਸਥਾਨ ਦਾ ਮੁਖ ਉਦੇਸ਼ ਸੰਗਤਾਂ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਲੜ ਲਾਉਣਾ ਹੈ ਤਾਂ ਜੋ ਨੌਜਵਾਨ ਪਤਿਤਪੁਣਾ ਛੱਡ ਕੇ ਗੁਰੂ ਵਾਲੇ ਬਣ ਸਕਣ ਅਤੇ ਇਸ ਨਾਲ ਹੀ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਬਚਾਇਆ ਜਾ ਸਕਦਾ ਹੈ | ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖੀ ਖਾਤਰ ਆਪਣਾ ਸਰਬੰਸ ਤੱਕ ਵਾਰ ਦਿੱਤਾ ਪਰ ਇਹ ਦੇਖ ਕੇ ਅਫਸੋਸ ਹੁੰਦਾ ਹੈ ਕਿ ਸਾਡੇ ਨੌਜਵਾਨ ਸਿੱਖੀ ਤੋਂ ਕੋਰੇ ਹੁੰਦੇ ਜਾ ਰਹੇ ਹਨ ਅਤੇ ਅੱਜ ਸਿਰਾਂ ਤੋਂ ਦਸਤਾਰਾਂ, ਕੇਸ, ਦਾੜ੍ਹੀ ਗਾਇਬ ਹੁੰਦੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਬੱਚਿਆਂ ਨੂੰ ਬਚਪਨ ਤੋਂ ਹੀ ਸਿੱਖੀ ਨਾਲ ਜੋੜਿਆ ਜਾਵੇ ਤਾਂ ਵੱਡੀ ਹੱਦ ਤੱਕ ਇਹ ਬੱਚੇ ਵੱਡੇ ਹੋ ਕੇ ਕਦੇ ਵੀ ਪਤਿਤਪੁਣੇ ਵੱਲ ਨਹੀਂ ਜਾਣਗੇ ਅਤੇ ਸਮਾਜਿਕ ਬੁਰਾਈਆਂ ਤੋਂ ਹਮੇਸ਼ਾ ਦੂਰ ਰਹਿਣਗੇ | ਉਨ੍ਹਾਂ ਕਿਹਾ ਕਿ ਅੱਜ ਜੋ ਸਮਾਜ ਵਿਚ ਰਿਸ਼ਤੇ ਮਨਫੀ ਹੁੰਦੇ ਜਾ ਰਹੇ ਹਨ ਇਸ ਦਾ ਕਾਰਨ ਵੀ ਇਹੀ ਹੈ ਕਿ ਅਸੀਂ ਆਪਣੇ ਵਿਰਸੇ ਨਾਲੋਂ ਦੂਰ ਹੁੰਦੇ ਜਾ ਰਹੇ ਹਾਂ ਜੋ ਸਾਨੂੰ ਰਿਸ਼ਤਿਆਂ ਦੀ ਅਹਿਮੀਅਤ ਦੱਸਦਾ ਹੈ | ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਵਲੋਂ ਜੋ ਵੀ ਕਾਰਜ ਇਸ ਅਸਥਾਨ ਤੋਂ ਸ਼ੁਰੂ ਕੀਤੇ ਗਏ ਸਨ ਅੱਜ ਸੰਗਤਾਂ ਦੇ ਸਹਿਯੋਗ ਨਾਲ ਉਹ ਉਸੇ ਤਰ੍ਹਾਂ ਹੀ ਚੱਲ ਰਹੇ ਹਨ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਖਾਲਸਾ ਸਾਜਨਾ ਦਿਵਸ ਵਾਲੇ ਦਿਨ ਇਸ ਅਸਥਾਨ 'ਤੇ ਨਤਮਸਤਕ ਹੋ ਕੇ ਆਪਣੇ ਜੀਵਨ ਨੂੰ ਸਫਲਾ ਕਰਨ |

ਪਿਛਲੀ ਖ਼ਬਰ ਪ੍ਰਧਾਨ ਅਭਿਸ਼ੇਕ ਜਿੰਦਲ ਤੇ ਸਮਾਜ ਸੇਵੀ ਦੇਵ ਪਿ੍ਆ ਤਿਆਗੀ ਵਲੋਂ ਭਗਵਾ ਯਾਤਰਾ 'ਚ ਸ਼ਾਮਿਲ ਸੰਗਤਾਂ ਦਾ ਧੰਨਵਾਦ <br/... ਅਗਲੀ ਖ਼ਬਰ ਪੰਜਾਬ ਦੇ ਵਿਕਾਸ ਵਿਚ ਪ੍ਰਵਾਸੀ ਪੰਜਾਬੀਆਂ ਦਾ ਯੋਗਦਾਨ ਨਾ ਭੁੱਲਣਯੋਗ-ਵਿਧਾਇਕ ਮਨਜੀਤ ਸਿੰਘ ਬਿਲਾਸਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।