03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਜੀਂਦੜਾ ਸੰਸਥਾ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 05-04-2026
ਕਿਸ਼ਨਪੁਰਾ ਕਲਾਂ, 4 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਕਾਰਜ ਸਿੰਘ ਦੀ ਰਹਿਨੁਮਾਈ ਹੇਠ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦਾ ਪੰਜਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਪੰਜਵੀਂ ਜਮਾਤ ਦਾ ਵਿਦਿਆਰਥੀ ਅਵਤਾਰ ਸਿੰਘ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲੀ, ਪਰਨੀਤ ਕੌਰ ਨੇ 92.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਜੀ ਅਤੇ ਪਲਕਪ੍ਰੀਤ ਕੌਰ ਨੇ 90.8 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰੀ ਪੁਜ਼ੀਸ਼ਨ ਹਾਸਲ ਕੀਤੀ | ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਅਤੇ ਪਿ੍ੰਸੀਪਲ ਮਨਦੀਪ ਕੌਰ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਪ੍ਰੇਰਨਾ ਦਿੱਤੀ ਗਈ ਕਿ ਉਹ ਆਉਣ ਵਾਲੀਆਂ ਜਮਾਤਾਂ ਵਿਚ ਵੀ ਸਖਤ ਮਿਹਨਤ ਕਰਕੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ | ਇਨ੍ਹਾਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਤੋਂ ਬਿਨਾਂ ਵੀ ਬਾਕੀ ਸਭ ਵਿਦਿਆਰਥੀਆਂ ਨੇ ਬਹੁਤ ਚੰਗੇ ਅੰਕ ਪ੍ਰਾਪਤ ਕੀਤੇ | ਪਿ੍ੰਸੀਪਲ ਮਨਦੀਪ ਕੌਰ ਨੇ ਸਭ ਵਿਦਿਆਰਥੀਆਂ, ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਖੇ 'ਕੈਂਪਸ ਟੂ ਕਾਰਪੋਰੇਟ' ਵਿਸ਼ੇ 'ਤੇ ਗੈਸਟ ਲੈਕਚਰ ਕਰਵਾਇਆ <br/> ਅਗਲੀ ਖ਼ਬਰ ਯੋਗੀਰਾਜ ਕਾਸ਼ੀ ਰਾਮ ਕੁਟੀਆ ਵਿਖੇ ਸ੍ਰੀ ਸੱਤਿਆ ਨਰਾਇਣ ਕਥਾ ਅਤੇ ਸੰਕੀਰਤਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।