03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਰਕਾਰੀ ਮਿਡਲ ਸਕੂਲ ਭੇਖਾ ਦੇ ਬੱਚਿਆ ਨੇ ਮਾਰੀ ਬਾਜ਼ੀ

ਅਜੀਤ ਡੈਸਕ 05-04-2026
•ਛੇਵੀਂ ਤੇ ਸੱਤਵੀਂ ਜਮਾਤ ਦੇ ਨਤੀਜੇ 100 ਫ਼ੀਸਦੀ ਆਏ
ਨੱਥੂਵਾਲਾ ਗਰਬੀ, 3 ਅਪ੍ਰੈਲ (ਨਵਦੀਪ ਸਿੰਘ)-ਅੱਜ ਲਗਭਗ ਸਾਰੇ ਸਰਕਾਰੀ ਤੇ ਗ਼ੈਰ ਸਰਕਾਰੀ ਸਕੂਲਾਂ ਦੇ ਨਤੀਜੇ ਆਏ ਹਨ | ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਭੇਖਾ ਦਾ ਛੇਵੀਂ ਤੇ ਸੱਤਵੀਂ ਜਮਾਤ ਦਾ ਨਤੀਜਾ ਅਧਿਆਪਕ ਪ੍ਰੀਤ ਕੋਰ ਵਲੋਂ ਐਲਾਨਿਆ ਗਿਆ | ਉਨ੍ਹਾਂ ਦੱਸਿਆ ਕਿ ਨਤੀਜਾ ਬਹੁਤ ਹੀ ਵਧੀਆ ਰਿਹਾ ਹੈ | ਇਸ ਸਮੇਂ ਮੌਕੇ ਤੇ ਹਾਜ਼ਰ ਐਸ.ਐਮ.ਸੀ. ਮੈਂਬਰਾਂ ਤੇ ਮਾਪਿਆਂ ਵਲੋਂ ਸਮੂਹ ਸਟਾਫ਼ ਤੇ ਬੱਚਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ | ਸਕੂਲ ਵਲੋਂ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਤੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਕਾਪੀਆਂ ਵੀ ਵੰਡੀਆਂ ਗਈਆ | ਸਕੂਲ ਵਲੋਂ 100 ਫ਼ੀਸਦੀ ਹਾਜ਼ਰ ਰਹਿਣ ਵਾਲੇ ਵਿਦਿਆਰਥੀ ਨੂੰ ਸਕੂਲ ਕਿੱਟ ਨਾਲ ਸਨਮਾਨਿਤ ਕੀਤਾ ਗਿਆ ਤੇ ਇਸ ਨਾਲ ਹੀ ਅਧਿਆਪਕ ਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਵਿਚ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡ ਅਤੇ ਕਲਾ ਜਗਤ ਅਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਕੂਲ ਵਲੋਂ ਯਤਨ ਕੀਤੇ ਜਾਂਦੇ ਹਨ ਅਤੇ ਬੱਚਿਆ ਦੇ ਕਲਾ ਸਬੰਧੀ ਪ੍ਰਤੀਯੋਗਤਾ ਵੀ ਸਕੂਲ ਵਿਖੇ ਹੰੁਦੀਆਂ ਰਹਿੰਦੀਆਂ ਹਨ | ਅੰਤ 'ਚ ਸਕੂਲ ਮੁਖੀ ਵਲੋਂ ਸਮੂਹ ਗ੍ਰਾਮ ਪੰਚਾਇਤ ਭੇਖਾ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਮੋਗਾ ਦੇ ਪੈੱ੍ਰਸ ਸਕੱਤਰ ਤੇਜਿੰਦਰ ਸਿੰਘ, ਸਮੂਹ ਐਸ.ਐਮ.ਸੀ. ਮੈਂਬਰਾਂ ਅਤੇ ਮਾਪਿਆ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਸੇਵਾ ਮੁਕਤੀ 'ਤੇ ਲਾਈਨਮੈਨ ਨੂੰ ਮੋਟਰਸਾਈਕਲ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਵਿਖੇ ਪੁੰਨਿਆਂ ਦਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।