13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

2027 ਵਿਧਾਨ ਸਭਾ ਚੋਣਾਂ 'ਚ ਭਾਜਪਾ 117 ਸੀਟਾਂ 'ਤੇ ਚੋਣ ਲੜੇਗੀ-ਸਤਨਾਮ ਸਿੰਘ ਸੰਧੂ ਮੈਂਬਰ ਰਾਜ ਸਭਾ <br/>

ਅਜੀਤ ਡੈਸਕ 12-04-2026
ਮੋਗਾ, 11 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆ ਰਹੀਆਂ 2027 ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਤੇ ਇਨ੍ਹਾਂ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਆਪਣੀ ਸਰਕਾਰ ਬਣਾਏਗੀ | ਇਹ ਪ੍ਰਗਟਾਵਾ ਮੈਂਬਰ ਰਾਜ ਸਭਾ ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਦੇਰ ਸ਼ਾਮ 'ਅਜੀਤ' ਉਪ ਦਫ਼ਤਰ ਮੋਗਾ ਵਿਖੇ ਗੱਲਬਾਤ ਕਰਦਿਆਂ ਕੀਤਾ | ਉਹ ਮੋਗਾ ਵਿਖੇ ਭਾਜਪਾ ਦੇ ਦਫ਼ਤਰ ਵਿਖੇ ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਸਨ | ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਸੂਬੇ ਭਰ ਵਿਚ ਭਾਜਪਾ ਨੂੰ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਭਾਜਪਾ ਦੀ ਸਰਕਾਰ ਲਿਆਉਣ ਲਈ ਬੇਹੱਦ ਉਤਾਵਲੇ ਹਨ | ਉਨ੍ਹਾਂ ਵੀ ਆਪਣੇ ਸੰਬੋਧਨ ਵਿਚ ਸੂਬੇ ਭਰ ਤੋਂ ਪੁੱਜੇ ਹਜ਼ਾਰਾਂ ਲੋਕਾਂ ਦਾ ਜਿੱਥੇ ਧੰਨਵਾਦ ਕੀਤਾ ਉੱਥੇ ਉਨ੍ਹਾਂ ਸਪਸ਼ਟ ਤੌਰ 'ਤੇ ਕਿਹਾ ਕਿ 2027 ਵਿਧਾਨ ਸਭਾ ਚੋਣਾਂ ਭਾਜਪਾ ਇਕੱਲਿਆਂ ਹੀ ਲੜੇਗੀ ਤੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ | ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ, ਫ਼ਰਮਾਨ ਸਿੰਘ ਸੰਧੂ ਕਿਸਾਨ ਆਗੂ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ ਆਕਸਫੋਰਡ ਸਕੂਲ, ਗੁਰਮੀਤ ਸਿੰਘ ਗਿੱਲ ਸਾਬਕਾ ਸਰਪੰਚ ਤੇ ਵਿੱਤ ਸਕੱਤਰ ਆਕਸਫੋਰਡ ਸਕੂਲ, ਹਰਦੀਪ ਕੁਮਾਰ ਹੈਰੀ, ਸਰਬਜੀਤ ਸਿੰਘ ਸਿੱਧੂ, ਰਵੀ ਧੀਰ ਆੜ੍ਹਤੀ, ਪਵਿੱਤਰ ਸਿੰਘ ਸੇਖੋਂ ਅੰਤਾ, ਰਣਜੀਤ ਸਿੰਘ ਕਲਸੀ, ਕੁਲਦੀਪ ਸਿੰਘ ਘੋਲੀਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਿੰਡ ਗਗੜਾ ਵਿਖੇ ਕੀਤੀ ਭਰਵੀਂ ਬੈਠਕ <br/> ਅਗਲੀ ਖ਼ਬਰ ਦੀਵਾਨ ਨੇ ਥੱਲੇ ਲਟਕ ਰਹੀਆਂ ਬਿਜਲੀ ਤਾਰਾਂ ਦੇ ਖ਼ਤਰੇ 'ਤੇ ਜਤਾਈ ਗੰਭੀਰ ਚਿੰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।