13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਜੀਂਦੜਾ ਸੰਸਥਾ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ <br/>

ਅਜੀਤ ਡੈਸਕ 12-04-2026
ਕਿਸ਼ਨਪੁਰਾ ਕਲਾਂ, 11 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਕਾਰਜ ਸਿੰਘ ਦੀ ਰਹਿਨੁਮਾਈ ਹੇਠ ਚਲਾਈ ਗਈ ਸੰਸਥਾ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਅੱਠਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ | ਜਪਜੀਤ ਕੌਰ ਨੇ 92.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜੀ ਪੁਜ਼ੀਸ਼ਨ ਹਾਸਲ ਕੀਤੀ ਅਤੇ ਪਰਮੀਤ ਕੌਰ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰੀ ਪੁਜ਼ੀਸ਼ਨ ਹਾਸਲ ਕੀਤੀ | ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਅਤੇ ਪਿ੍ੰਸੀਪਲ ਮਨਦੀਪ ਕੌਰ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ, ਪ੍ਰੇਰਨਾ ਦਿੱਤੀ ਗਈ ਕਿ ਉਹ ਆਉਣ ਵਾਲੀਆਂ ਜਮਾਤਾਂ ਵਿਚ ਵੀ ਸਖ਼ਤ ਮਿਹਨਤ ਕਰਕੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ | ਇਨ੍ਹਾਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਤੋਂ ਬਿਨਾਂ ਵੀ ਬਾਕੀ ਸਭ ਵਿਦਿਆਰਥੀਆਂ ਨੇ ਬਹੁਤ ਚੰਗੇ ਅੰਕ ਪ੍ਰਾਪਤ ਕੀਤੇ | ਸੈਸ਼ਨ 2025-2026 ਦਾ ਅੱਠਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਪਿ੍ੰਸੀਪਲ ਮਨਦੀਪ ਮੈਡਮ ਕੌਰ ਨੇ ਸਭ ਵਿਦਿਆਰਥੀਆਂ, ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦੇ ਪਾਤਰ ਦੱਸਿਆ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਰਜਿ. 128 ਦੇ 30ਵੇਂ ਸਾਲਾਨਾ ਜਾਗਰਣ ਸੰਬੰਧੀ ਹੋਈ ਵਿਸ਼ੇਸ਼ ਮੀਟਿੰਗ <br/> ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।