14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮੋਗਾ ਜਲਦ ਹੋਵੇਗਾ ਟੀ.ਬੀ. ਮੁਕਤ-ਡਾ. ਸੋਢੀ <br/>

ਅਜੀਤ ਡੈਸਕ 12-04-2026
ਮੋਗਾ, 11 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦੇ ਹੁਕਮਾ ਮੁਤਾਬਿਕ ਜ਼ਿਲੇ੍ਹ ਅੰਦਰ ਟੀ.ਬੀ. ਖ਼ਤਮ ਕਰਨ ਦੇ ਵਿਸ਼ੇਸ਼ ਸਫਲ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਡਾ. ਗੋਰਵਪ੍ਰੀਤ ਸਿੰਘ ਸੋਢੀ ਜ਼ਿਲ੍ਹਾ ਟੀ.ਬੀ. ਅਫ਼ਸਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ (ਕਾਰਜਕਾਰੀ) ਮੋਗਾ ਨੇ ਕਿਹਾ ਕਿ ਟੀ.ਬੀ. ਇਕ ਸੰਕਰਾਮਕ ਬਿਮਾਰੀ ਹੈ, ਪਰ ਇਸ ਦਾ ਇਲਾਜ ਸੰਭਵ ਹੈ ਅਤੇ ਸਮੇਂ ਸਿਰ ਜਾਂਚ ਤੇ ਦਵਾਈ ਲੈ ਕੇ ਇਸ ਨੂੰ ਪੂਰੀ ਤਰ੍ਹਾਂ ਠੀਕ ਕੀਤਾ ਜਾ ਸਕਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਲਗਾਤਾਰ ਖੰਘ, ਬੁਖ਼ਾਰ, ਵਜ਼ਨ ਘਟਣਾ ਜਾਂ ਭੁੱਖ ਨਾ ਲੱਗਣ ਵਰਗੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਟੀ.ਬੀ. ਬਾਰੇ ਸਮੇਂ-ਸਮੇਂ 'ਤੇ ਜਾਗਰੂਕ ਕੀਤਾ ਜਾ ਰਿਹਾ ਹੈ | ਪੰਫਲੈਟ ਵੰਡੇ ਜਾ ਰਹੇ ਹਨ | ਇਸ ਮੌਕੇ ਉਨ੍ਹਾਂ ਕਿਹਾ ਕਿ ਸੋ ਦਿਨ ਟੀ.ਬੀ. ਮੁਹਿੰਮ 2.0 ਦਾ ਆਗਾਜ਼ ਹੋ ਚੁੱਕਾ ਹੈ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਆਗੂ ਸੁਰਜੀਤ ਸਿੰਘ ਲੋਹਾਰਾ ਵਲੋਂ ਸਾਰੇ ਅਹੁਦਿਆਂ ਤੋਂ ਅਸਤੀਫ਼ਾ <br/> ਅਗਲੀ ਖ਼ਬਰ ਇਨਕਮ ਟੈਕਸ ਐਕਟ 2025 ਸੰਬੰਧੀ ਟੈਕਸ ਪ੍ਰੋਫੈਸ਼ਨਲਜ਼ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।