14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮੋਗਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਸਫ਼ਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ਼-ਸਫ਼ਾਈ

ਅਜੀਤ ਡੈਸਕ 12-04-2026
ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵਲੋਂ ਪਾਬੰਦੀ ਆਦੇਸ਼ ਜਾਰੀ
ਮੋਗਾ, 11 ਅਪ੍ਰੈਲ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਨਗਰ ਨਿਗਮ ਮੋਗਾ ਅਤੇ ਜ਼ਿਲ੍ਹਾ ਮੋਗਾ ਅਧੀਨ ਆਉਂਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਸਫ਼ਾਈ ਕਰਮਚਾਰੀਆਂ ਵਲੋਂ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਸਾਫ਼-ਸਫ਼ਾਈ ਦਾ ਕੰਮ ਕਰਨ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ ਸੁਪਰ ਸਕਸ਼ਨ ਮਸ਼ੀਨ ਰਾਹੀਂ ਕੰਮ ਕਰਨ ਵਾਲੇ ਸਫ਼ਾਈ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ | ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਰਾਤ ਦੇ ਸਮੇਂ ਦੌਰਾਨ ਸਫ਼ਾਈ ਦਾ ਕੰਮ ਕਰਦੇ ਸਮੇਂ ਕੋਈ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜਿਸ ਕਾਰਨ ਜਾਨੀ ਨੁਕਸਾਨ ਹੋ ਸਕਦਾ ਹੈ | ਇਸ ਲਈ ਰਾਤ ਦੇ ਸਮੇਂ ਉਕਤ ਸਫ਼ਾਈ ਕਰਮਚਾਰੀਆਂ ਵਲੋਂ ਸਫ਼ਾਈ ਦਾ ਕਰਨ 'ਤੇ ਪਾਬੰਦੀ ਲਗਾਈ ਗਈ ਹੈ | ਇਹ ਹੁਕਮ 9 ਜੂਨ 2026 ਤੱਕ ਲਾਗੂ ਰਹੇਗਾ |

ਪਿਛਲੀ ਖ਼ਬਰ ਭਾਈ ਗੁਰਪ੍ਰੇਮ ਸਿੰਘ ਰੋਡੇ ਦੀ ਧਰਮ ਪਤਨੀ ਦੇ ਅਕਾਲ ਚਲਾਣੇ ਨਾਲ ਇਲਾਕੇ 'ਚ ਸੋਗ ਦੀ ਲਹਿਰ ਅਗਲੀ ਖ਼ਬਰ ਕਾਂਗਰਸ ਦੀ ਨਵੀਂ ਟੀਮ ਸਰਕਾਰ ਬਣਾਉਣ ਲਈ ਵਧੀਆ ਰੋਲ ਅਦਾ ਕਰੇਗੀ-ਹਰੀ ਸਿੰਘ ਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।