14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਭਾਈ ਗੁਰਪ੍ਰੇਮ ਸਿੰਘ ਰੋਡੇ ਦੀ ਧਰਮ ਪਤਨੀ ਦੇ ਅਕਾਲ ਚਲਾਣੇ ਨਾਲ ਇਲਾਕੇ 'ਚ ਸੋਗ ਦੀ ਲਹਿਰ

ਅਜੀਤ ਡੈਸਕ 12-04-2026
ਠੱਠੀ ਭਾਈ, 11 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਦੇਸ਼-ਵਿਦੇਸ਼ ਵਿਚ ਗੁਰਬਾਣੀ ਦਾ ਕੀਰਤਨ ਕਰਕੇ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਰਾਗੀ ਭਾਈ ਗੁਰਪ੍ਰੇਮ ਸਿੰਘ ਰੋਡੇ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਬੀਬੀ ਰਮਨਦੀਪ ਕੌਰ ਭਰ ਜਵਾਨੀ ਵਿਚ ਹੀ ਛੋਟੀਆਂ ਧੀਆਂ ਨੂੰ ਛੱਡ ਕੇ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਪਰਿਵਾਰ ਹੀ ਨਹੀਂ ਸਗੋਂ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ | ਇਸ ਦੁਖਦਾਈ ਘਟਨਾ 'ਤੇ ਮਾਲਵਾ ਕਵੀਸ਼ਰ ਢਾਡੀ ਸਹਿਤ ਸਭਾ ਦੇ ਚੇਅਰਮੈਨ ਭਾਈ ਵੀਰਭਾਨ ਸਿੰਘ ਮੌੜ ਮਾਲਵਾ ਨੇ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਐਸਾ ਅਚਾਨਕ ਵਿਛੋੜਾ ਬਹੁਤ ਹੀ ਅਸਹਿ ਅਤੇ ਅਕਹਿ ਹੁੰਦਾ ਹੈ | ਉਨ੍ਹਾਂ ਨੇ ਪਰਿਵਾਰ ਨਾਲ ਗਹਿਰੀ ਹਮਦਰਦੀ ਜਤਾਉਂਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੁੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦੀ ਤਾਕਤ ਬਖ਼ਸ਼ੇ | ਇਸ ਮੌਕੇ ਭਾਈ ਜਗਜੀਵਨ ਸਿੰਘ ਰੋਡੇ, ਅਵਤਾਰ ਸਿੰਘ ਮਾਨ, ਬਲਵਿੰਦਰ ਸਿੰਘ ਭਗਤਾ, ਹਰਦੇਵ ਸਿੰਘ ਨਿਧੜਕ, ਸਵਰਨ ਸਿੰਘ, ਮੁਖਤਿਆਰ ਸਿੰਘ ਬੁਰਜ ਦੁੱਨਾ, ਪਿਰਥੀ ਸਿੰਘ ਵੈਦ, ਮੱਖਣ ਸਿੰਘ, ਸੁਲੱਖਣ ਸਿੰਘ ਕਵੀਸ਼ਰ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰ ਕੇ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨਾਲ ਗਹਿਰੀ ਸੰਵੇਦਨਾ ਪ੍ਰਗਟਾਈ |
ਪਿਛਲੀ ਖ਼ਬਰ ਮੋਗਾ ਅੰਡਰ-16 ਟੀਮ ਦੀ ਸ਼ਾਨਦਾਰ ਜਿੱਤ, ਮੁਕਤਸਰ ਨੂੰ ਹਰਾਇਆ-ਕਮਲ ਅਰੋੜਾ <br/> ਅਗਲੀ ਖ਼ਬਰ ਮੋਗਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਸਫ਼ਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ਼-ਸਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।