14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਰਕਾਰ ਨੇ ਪਿਛਲੇ ਡੇਢ ਸਾਲ ਤੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਨਹੀਂ ਕੀਤੀ-ਆਗੂ

ਅਜੀਤ ਡੈਸਕ 12-04-2026
ਮੋਗਾ, 11 ਅਪ੍ਰੈਲ (ਸੁਰਿੰਦਰਪਾਲ ਸਿੰਘ)-ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਅਤੇ ਜਰਨਲ ਸਕੱਤਰ ਗੁਰਮੁਖ ਸਿੰਘ ਤੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੂਨੀਅਨ ਵਲੋਂ ਸਰਕਾਰ ਦੇ ਧਿਆਨ ਵਿਚ ਬੜੀ ਗੰਭੀਰਤਾ ਨਾਲ ਇਹ ਮਾਮਲਾ ਲਿਆਂਦਾ ਕਿ ਪਿਛਲੇ ਲਗ-ਪਗ ਡੇਢ ਸਾਲ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਨਹੀਂ ਕੀਤੀ ਗਈ |
ਇਸ ਸਮੇਂ ਦੌਰਾਨ ਮਹਿੰਗਾਈ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰੋਜ਼ਾਨਾ ਖ਼ਰਚੇ ਪੂਰੇ ਕਰਨ ਵਿਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦਿਲਬਾਗ ਸਿੰਘ ਬੋਡੇ ਅਤੇ ਬਲਦੇਵ ਰਾਮ ਨੇ ਕਿਹਾ ਕਿ ਮਹਿੰਗਾਈ ਭੱਤਾ ਮੁਲਾਜ਼ਮਾਂ ਦਾ ਬੁਨਿਆਦੀ ਹੱਕ ਹੈ, ਜੋ ਕਿ ਉਨ੍ਹਾਂ ਨੂੰ ਵੱਧ ਰਹੀ ਮਹਿੰਗਾਈ ਦੇ ਅਨੁਸਾਰ ਆਰਥਿਕ ਸਹਾਇਤਾ ਦੇਣ ਲਈ ਦਿੱਤਾ ਜਾਂਦਾ ਹੈ ਪਰ ਸਰਕਾਰ ਵਲੋਂ ਇਸ ਭੱਤੇ ਦੀ ਕਿਸ਼ਤ ਲੰਬੇ ਸਮੇਂ ਤੋਂ ਰੋਕੀ ਹੋਈ ਹੈ, ਜੋ ਕਿ ਨਾ ਸਿਰਫ਼ ਨਿਆਂ ਦੇ ਖ਼ਿਲਾਫ਼ ਹੈ, ਸਗੋਂ ਮੁਲਾਜ਼ਮਾਂ ਦੇ ਮਨੋਬਲ 'ਤੇ ਵੀ ਨਕਾਰਾਤਮਿਕ ਅਸਰ ਪਾ ਰਹੀ ਹੈ | ਸੋਹਣ ਸਿੰਘ ਧਰਮਕੋਟ ਅਤੇ ਰਿਆਜ ਮੁਹੰਮਦ ਨੇ ਇਹ ਵੀ ਕਿਹਾ ਕਿ ਸਰਕਾਰੀ ਮੁਲਾਜ਼ਮ ਰਾਜ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਹਰ ਸਮੇਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਨਾਲ ਪੂਰਾ ਕਰਦੇ ਹਨ | ਇਸ ਲਈ ਸਰਕਾਰ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮੁਲਾਜ਼ਮਾਂ ਦੇ ਹੱਕਾਂ ਦੀ ਰੱਖਿਆ ਕਰੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਮਨਜ਼ੂਰ ਕਰੇ | ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਤੁਰੰਤ ਪ੍ਰਭਾਵ ਨਾਲ ਬਕਾਇਆ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰੇ ਅਤੇ ਮੁਲਾਜ਼ਮਾਂ ਨੂੰ ਆਰਥਿਕ ਰਾਹਤ ਦੇਵੇ | ਜੇਕਰ ਸਰਕਾਰ ਵਲੋਂ ਇਸ ਮਾਮਲੇ ਵਿਚ ਹੋਰ ਦੇਰੀ ਕੀਤੀ ਗਈ, ਤਾਂ ਯੂਨੀਅਨ ਮਜਬੂਰ ਹੋ ਕੇ ਸੰਘਰਸ਼ ਦਾ ਰਾਹ ਅਪਣਾਏਗੀ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ 'ਤੇ ਪ੍ਰਦਰਸ਼ਨ, ਰੈਲੀਆਂ ਅਤੇ ਹੋਰ ਸੰਘਰਸ਼ੀ ਕਾਰਵਾਈਆਂ ਕੀਤੀਆਂ ਜਾਣਗੀਆਂ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਸਮੇਂ ਸੁਰਜੀਤ ਸਿੰਘ ਸਮਰਾਟ, ਜਸਵੀਰ ਸਿੰਘ, ਗੁਰਤੇਜ ਸਿੰਘ, ਮਨਮੋਹਨ ਸਿੰਘ, ਕਿਰਨ ਲਤਾ, ਸਰਬਜੀਤ ਕੌਰ, ਬਲਦੀਪ ਕੌਰ, ਸੁਨੀਤਾ ਰਾਣੀ, ਰੁਬਿੰਦਰ ਕੌਰ, ਸੁਖਮੰਦਰ ਕੌਰ, ਗੁਰਵਿੰਦਰ ਕੌਰ, ਨਿਰਮਲਜੀਤ ਕੌਰ, ਗੀਤਾ ਰਾਣੀ, ਕੁਲਵੰਤ ਕੌਰ, ਲਖਵੀਰ ਕੌਰ, ਰਣਜੀਤ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਡਾਇਰੈਕਟਰ ਹਰਭਜਨ ਸਿੰਘ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਮੋਗਾ ਅੰਡਰ-16 ਟੀਮ ਦੀ ਸ਼ਾਨਦਾਰ ਜਿੱਤ, ਮੁਕਤਸਰ ਨੂੰ ਹਰਾਇਆ-ਕਮਲ ਅਰੋੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।