23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ-ਪਿੰਡ ਕਮੇਟੀਆਂ ਦੀ ਚੋਣ ਕਰਨ ਦੀ ਮੁਹਿੰਮ ਕੀਤੀ ਤੇਜ਼ <br/>

ਅਜੀਤ ਡੈਸਕ 13-04-2026
ਮੋਗਾ, 12 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਮੋਗਾ ਦੇ ਬਲਾਕ ਮੋਗਾ-2 ਦੇ ਪਿੰਡ ਕੋਰੇਵਾਲਾ ਵਿਚ ਪਿੰਡ ਇਕਾਈ ਦੀ ਚੋਣ ਕੀਤੀ ਗਈ | ਇਹ ਚੋਣ ਬਲਾਕ ਪ੍ਰਧਾਨ ਮੁਖ਼ਤਿਆਰ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਵਿਚ ਕੀਤੀ ਗਈ | ਜਾਣਕਾਰੀ ਦਿੰਦਿਆਂ ਬਲਾਕ ਸਕੱਤਰ ਕੁਲਦੀਪ ਸਿੰਘ ਖੁਖਰਾਣਾ ਨੇ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਵਿਚ ਖੇਤੀਬਾੜੀ ਤੇ ਵਾਤਾਵਰਨ ਬਹੁਤ ਵੱਡਾ ਮਸਲਾ ਬਣੇ ਹੋਏ ਹਨ | ਹਰੇ ਇਨਕਲਾਬ ਦੇ ਅਖੌਤੀ ਖੇਤੀ ਮਾਡਲ ਤੇ ਅੰਨ੍ਹੇਵਾਹ ਬੇਤਰਤੀਬੇ ਸਨਅਤੀਕਰਨ, ਸ਼ਹਿਰੀਕਰਨ ਦੇ ਕਾਰਨ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਬਹੁਤ ਡੂੰਘਾ ਚਲਾ ਗਿਆ ਤੇ ਦਰਿਆਵਾਂ ਦਾ ਪਾਣੀ ਪ੍ਰਦੂਸ਼ਿਤ ਹੋ ਗਿਆ ਤੇ ਇਸੇ ਤਰ੍ਹਾਂ ਜੋ ਪਿਛਲੇ ਸਮੇਂ ਦੌਰਾਨ ਕੇਂਦਰ ਸਰਕਾਰ ਵਲੋਂ ਗ਼ੈਰ ਸੰਵਿਧਾਨਿਕ ਤਰੀਕਿਆਂ ਦੇ ਰਾਹੀਂ ਪੰਜਾਬ ਦੇ ਦਰਿਆਈ ਪਾਣੀ ਦਾ ਵੱਡਾ ਹਿੱਸਾ ਰਾਜਸਥਾਨ ਸਮੇਤ ਹੋਰ ਸੂਬਿਆਂ ਨੂੰ ਦੇ ਦਿੱਤਾ ਗਿਆ ਜਿਸ ਕਾਰਨ ਅੱਜ ਪੰਜਾਬ ਵਿਚ ਜਿੱਥੇ ਦਰਿਆਈ ਪਾਣੀ ਦੀ ਵੱਡੀ ਘਾਟ ਹੈ | ਇਸ ਮੌਕੇ ਇਕਾਈ ਦਾ ਗਠਨ ਕੀਤਾ ਗਿਆ ਜਿਸ ਵਿਚ ਇਕਾਈ ਪ੍ਰਧਾਨ ਗੁਰਮੀਤ ਸਿੰਘ, ਮੀਤ ਪ੍ਰਧਾਨ ਪਰਮਜੀਤ ਸਿੰਘ ਪੰਮਾ, ਖ਼ਜ਼ਾਨਚੀ ਰਘਬੀਰ ਸਿੰਘ, ਸਕੱਤਰ ਅਮਰਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਲਾਭ ਸਿੰਘ, ਮਨਦੀਪ ਸਿੰਘ, ਦਲਜੀਤ ਸਿੰਘ, ਗੁਰਵਿੰਦਰ ਸਿੰਘ, ਅਮਰਜੀਤ ਸਿੰਘ ਦੀ ਮੈਂਬਰਾਂ ਵਜੋਂ ਚੋਣ ਹੋਈ |

ਪਿਛਲੀ ਖ਼ਬਰ ਮੋਗਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਫ਼ੇਜ਼-2 ਅਧੀਨ ਕਮਿਊਨਿਟੀ ਵਾਕਥੋਨ ਭਲਕੇ ਅਗਲੀ ਖ਼ਬਰ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਨੇ ਡੇਅਰੀ ਫਾਰਮਿੰਗ ਸਿਖਲਾਈ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।