22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਵਰਗ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ-ਮੱਖਣ ਬਰਾੜ

ਅਜੀਤ ਡੈਸਕ 13-04-2026
ਕਿਸ਼ਨਪੁਰਾ ਕਲਾਂ, 12 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਲਾਗਲੇ ਪਿੰਡ ਚੱਕ ਤਾਰੇ ਵਾਲਾ ਦੇ ਨਾਮੀ ਗਿੱਲ ਪਰਿਵਾਰ ਦੇ ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਜਿੱਥੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ, ਉੱਥੇ ਸੂਬੇ ਅੰਦਰ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵੀ ਅਹਿਮ ਯੋਗਦਾਨ ਪਾਇਆ ਹੈ | ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਵਰਗ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤੇ ਆਗਾਮੀ ਵਿਧਾਨ ਸਭਾ ਚੋਣਾਂ 'ਚ ਪਾਰਟੀ ਬਹੁਮਤ ਹਾਸਲ ਕਰਕੇ ਸੱਤਾ 'ਤੇ ਕਾਬਜ਼ ਹੋਵੇਗੀ | ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ ਨੇ ਮੱਖਣ ਬਰਾੜ ਨੂੰ ਜੀ ਆਇਆ ਆਖਦਿਆਂ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਤੁਹਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ | ਇਸ ਮੌਕੇ ਸਾਬਕਾ ਸਰਪੰਚ ਬਲਤੇਜ ਸਿੰਘ ਖਹਿਰਾ, ਪੰਚ ਜਗਦੀਪ ਸਿੰਘ ਢਿੱਲੋਂ, ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ, ਗੁਰਤੇਜ ਸਿੰਘ ਗਿੱਲ, ਪ੍ਰਭਦੇਵ ਸਿੰਘ ਗਿੱਲ, ਚਰਨਜੀਤ ਸਿੰਘ ਗੋਰਾ ਬਰਾੜ, ਰਣਜੀਤ ਸਿੰਘ ਮੱਲ੍ਹੀ, ਸੁਖਜੀਵਨ ਸਿੰਘ, ਗੋਰਾ ਬੁੱਟਰ, ਗੁਰਸ਼ਰਨ ਢਿੱਲੋਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੈਕਰੋ ਗਲੋਬਲ ਆਈਲਟਸ ਦੇ ਨਾਲ-ਨਾਲ ਸਟੱਡੀ ਵੀਜ਼ਾ ਵਿਚ ਵੀ ਬਣਿਆ ਮੋਹਰੀ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਦੋ ਕਾਰਾਂ ਦੀ ਆਹਮੋ ਸਾਹਮਣੇ ਟੱਕਰ-ਇਕ ਦੀ ਮੌਤ-6 ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।