22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਿਸਾਨ ਬੁੱਧੀਜੀਵੀ ਵਿਚਾਰ ਗੋਸ਼ਟੀ 'ਤੇ ਪੁੱਜੇ ਕਿਸਾਨਾਂ ਦਾ ਧੰਨਵਾਦ <br/>

ਅਜੀਤ ਡੈਸਕ 13-04-2026
ਮੋਗਾ, 12 ਅਪ੍ਰੈਲ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਜ਼ਿਲ੍ਹਾ ਮੋਗਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਮੋਗਾ ਵਿਖੇ ਹੋਈ ਭਗਤ ਧੰਨਾ ਜੱਟ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਵਲੋਂ ਕਰਵਾਈ ਕਿਸਾਨ ਬੁੱਧੀਜੀਵੀ ਵਿਚਾਰ ਗੋਸ਼ਟੀ 'ਤੇ ਪੁੱਜੇ ਬੁੱਧੀਜੀਵੀ ਤੇ ਰਾਸ਼ਟਰੀ ਕਿਸਾਨ ਆਗੂ ਰਾਕੇਸ਼ ਟਿਕੈਤ, ਡਾ. ਪਿਆਰੇ ਲਾਲ ਗਰਗ ਤੇ ਕਿਸਾਨਾਂ ਦਾ ਧੰਨਵਾਦ ਕੀਤਾ | ਉਨ੍ਹਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕਿਸਾਨ ਹਿੱਤਾਂ 'ਤੇ ਡਟ ਕੇ ਪਹਿਰਾ ਦੇਣ ਵਾਲੇ ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ ਤੇ ਇਕਾਈ ਪ੍ਰਧਾਨਾਂ ਸਮੇਤ ਅਹੁਦੇਦਾਰ ਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਵਿਚਾਰ ਗੋਸ਼ਟੀ ਸਫ਼ਲ ਹੋ ਸਕੀ | ਪਿੰਡ ਖੋਸਾ ਰਣਧੀਰ ਵੱਡਾ ਗੁਰਦੁਆਰਾ ਸਾਹਿਬ ਕਮੇਟੀ ਸੰਤ ਬਾਬਾ ਫਤਿਹ ਸਿੰਘ ਕਮੇਟੀ ਮੈਂਬਰ ਜਗਪਾਲ ਸਿੰਘ ਉਨ੍ਹਾਂ ਦੀ ਸਮੁੱਚੀ ਟੀਮ, ਸੰਤ ਬਾਬਾ ਪਾਲਾ ਸਿੰਘ ਕੰਡਿਆਲ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਪਵਨਦੀਪ ਸਿੰਘ ਕੰਡਿਆਲ ਵਾਲੇ, ਸੰਤ ਬਾਬਾ ਮਹਿੰਦਰ ਸਿੰਘ ਜਨੇਰ ਵਾਲਿਆਂ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਮੋਗਾ ਟੀਮਾਂ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਸੰਤਾਂ ਮਹਾਂਪੁਰਸ਼ਾਂ ਨੇ ਸੰਗਤਾਂ ਲਈ ਪ੍ਰਸ਼ਾਦਾ ਅਤੇ ਕੜਾਹ ਪ੍ਰਸ਼ਾਦ ਦੇ ਲੰਗਰ ਭੇਜੇ |

ਪਿਛਲੀ ਖ਼ਬਰ ਸਵ: ਕਰਮਜੀਤ ਸਿੰਘ ਬਰਾੜ ਪੱਤੋ ਹੀਰਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ <br/> ਅਗਲੀ ਖ਼ਬਰ ਮੈਕਰੋ ਗਲੋਬਲ ਆਈਲਟਸ ਦੇ ਨਾਲ-ਨਾਲ ਸਟੱਡੀ ਵੀਜ਼ਾ ਵਿਚ ਵੀ ਬਣਿਆ ਮੋਹਰੀ-ਗੁਰਮਿਲਾਪ ਸਿੰਘ ਡੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।