22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੰਤ ਵਿਸਾਖਾ ਸਿੰਘ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/>

ਅਜੀਤ ਡੈਸਕ 13-04-2026
ਕਿਸ਼ਨਪੁਰਾ ਕਲਾਂ, 12 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸਵ: ਜਥੇਦਾਰ ਠਾਕਰ ਸਿੰਘ ਮਾਨ ਦੁਆਰਾ ਸਥਾਪਤ ਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਸਭ ਤੋਂ ਪੁਰਾਣੀ ਤੇ ਮਾਣਮੱਤੀ ਸੰਸਥਾ ਸੰਤ ਵਿਸਾਖਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਦੇ ਸਕੂਲ ਦੇ ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਜਿਸ 'ਚ ਜੈਸਮੀਨ ਕੌਰ ਪੁੱਤਰੀ ਕੁਲਦੀਪ ਸਿੰਘ ਨੇ 563/600 94 ਫ਼ੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਜੈਸਮੀਨ ਕੌਰ ਪੁੱਤਰੀ ਹਰਮਿੰਦਰ ਸਿੰਘ ਨੇ 532/ 600 89 ਫ਼ੀਸਦੀ ਨੰਬਰ ਲੈ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ | ਗੁਰਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਨੇ 527/600 88 ਫ਼ੀਸਦੀ ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਕਮਲਜੀਤ ਕੌਰ ਸੈਣੀ ਦੇ ਪਤੀ ਮੈਨੇਜਰ ਜਰਨੈਲ ਸਿੰਘ ਸੈਣੀ ਨੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਵਿੱਖ ਵਿਚ ਹੋਰ ਵੀ ਮਿਹਨਤ ਕਰਕੇ ਆਪਣਾ ਤੇ ਆਪਣੇ ਮਾਤਾ-ਪਿਤਾ ਦੇ ਸੁਪਨੇ ਪੂਰੇ ਕਰਨ ਲਈ ਪੂਰੀ ਤਨਦੇਹੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਨੇਜਰ ਜਰਨੈਲ ਸਿੰਘ ਸੈਣੀ, ਮੈਨੇਜਮੈਂਟ ਵਲੋਂ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ | ਇਸ ਮੌਕੇ ਵਾਈਸ ਪਿ੍ੰਸੀਪਲ ਬਰਜੀਤ ਕੌਰ, ਗੁਰਬਾਣੀ ਅਧਿਆਪਕਾਂ ਰਣਜੀਤ ਕੌਰ, ਰਾਜਪ੍ਰੀਤ ਕੌਰ, ਜਤਿੰਦਰ ਕੌਰ, ਗੁਰਪ੍ਰੀਤ ਕੌਰ, ਰਾਜਵੀਰ ਕੌਰ, ਸੀਵਿਤਾ ਸ਼ਰਮਾ, ਰਮਨਦੀਪ ਕੌਰ, ਹਰਮਨਦੀਪ ਕੌਰ, ਸਰਬਜੀਤ ਕੌਰ, ਮਨਿੰਦਰ ਕੌਰ, ਪਵਨਦੀਪ ਕੌਰ, ਗੁਰਸ਼ਰਨ ਕੌਰ, ਸਿਮਰਨਜੀਤ ਕੌਰ, ਗੁਰਵੀਰ ਕੌਰ, ਸਨਦੀਪ ਕੌਰ, ਮਾਸਟਰ ਜਗਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੀਬੀ ਸੁਖਦੇਵ ਕੌਰ ਹਲਕਾ ਧਰਮਕੋਟ ਦੇ ਮੀਤ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸਕੂਲ ਮੱਦੋਕੇ ਦਾ 8ਵੀਂ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।