22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬੀਬੀ ਸੁਖਦੇਵ ਕੌਰ ਹਲਕਾ ਧਰਮਕੋਟ ਦੇ ਮੀਤ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 13-04-2026
ਮੋਗਾ, 12 ਮਾਰਚ (ਗੁਰਤੇਜ ਸਿੰਘ ਬੱਬੀ)-ਕਾਂਗਰਸ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਪ੍ਰਧਾਨ ਮਹਿਲਾ ਕਾਂਗਰਸ ਬੀਬੀ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ 'ਚ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਗੁਰਦੇਵ ਕੌਰ ਵਲੋਂ ਤਲਵੰਡੀ ਮੱਲੀਆਂ ਵਿਸ਼ੇਸ਼ ਮੀਟਿੰਗ ਦੌਰਾਨ ਬੀਬੀ ਸੁਖਦੇਵ ਕੌਰ ਨੂੰ ਮਹਿਲਾ ਵਿੰਗ ਹਲਕਾ ਧਰਮਕੋਟ ਦੇ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਹੈ ਤੇ ਉਸ ਨੂੰ ਨਿਯੁਕਤੀ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੀਬੀ ਗੁਰਦੇਵ ਕੌਰ ਡਰੋਲੀ ਨੇ ਕਾਂਗਰਸ ਪਾਰਟੀ ਵਿਚ ਵਾਧਾ ਕਰਨ ਤੇ ਪਾਰਟੀ ਦੇ ਨਾਲ ਜੁੜ ਕੇ ਵੱਧ ਚੜ੍ਹ ਕੇ ਪਾਰਟੀ ਵਿਚ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸ਼ਹਿਰੀ ਪ੍ਰਧਾਨ ਪਿਆਰ ਕੌਰ, ਵਾਈਸ ਪ੍ਰਧਾਨ ਜਸਪ੍ਰੀਤ ਕੌਰ, ਮਨਪ੍ਰੀਤ ਕੌਰ, ਕਮਲਜੀਤ ਕੌਰ, ਮਨਜੀਤ ਕੌਰ, ਬਲਜੀਤ ਕੌਰ, ਜਿੰਦਰ ਕੌਰ, ਮਨਜੀਤ ਕੌਰ, ਜਸਮੇਲ ਕੌਰ, ਗੁਰਜੀਤ ਸਿੰਘ, ਗੁਰਮੇਲ ਸਿੰਘ, ਜਗਜੀਤ ਸਿੰਘ, ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ, ਰਾਜੂ ਸਿੰਘ, ਕੇਵਲ ਸਿੰਘ, ਪਿਤਰੋ, ਸ਼ਾਂਤੀ ਅਤੇ ਜਸਵਿੰਦਰ ਕੌਰ ਤਲਵੰਡੀ ਮੱਲੀਆਂ ਮੌਜੂਦ ਸਨ |

ਪਿਛਲੀ ਖ਼ਬਰ ਸਾਬਕਾ ਸੈਨਿਕ ਯੂਨੀਅਨ ਵਲੋਂ ਸਾਬਕਾ ਸੈਨਿਕਾਂ ਦਾ ਸਨਮਾਨ <br/> ਅਗਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।