21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅਜੀਤ ਡੈਸਕ 13-04-2026
ਮੋਗਾ, 12 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਗੀਤਾ ਕਾਲੋਨੀ ਵਾਰਡ ਨੰਬਰ 39 ਵਿਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 45.72 ਲੱਖ ਦੀ ਲਾਗਤ ਨਾਲ ਗਲੀਆਂ 'ਚ ਇੰਟਰਲਾਕਿੰਗ ਟਾਈਲਾਂ ਲਗਾਉਣ ਨਾਲ ਸਬੰਧਿਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਵਾਰਡ ਇੰਚਾਰਜ ਸੰਜੇ ਸ਼ਰਮਾ, ਕੌਂਸਲਰ, ਵਾਰਡ ਨਿਵਾਸੀ ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਦੀ ਸੁੰਦਰਤਾ ਅਤੇ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਦਰਸਾਉਂਦੇ ਹਨ | ਇਸ ਮੌਕੇ ਵਾਰਡ ਨਿਵਾਸੀਆਂ ਨੇ ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਮੇਅਰ ਪ੍ਰਵੀਨ ਸ਼ਰਮਾ ਦਾ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਧੰਨਵਾਦ ਕੀਤਾ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ 'ਤੇ ਬਰਜਿੰਦਰ ਸਿੰਘ ਮੱਖਣ ਬਰਾੜ ਸਨਮਾਨਿਤ <br/> ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਮੋਗਾ-2 ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।