21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਰਕਲ ਪ੍ਰਧਾਨ ਜਸਵੀਰ ਸਿੰਘ ਸੀਰਾ ਦੇ ਗ੍ਰਹਿ ਵਿਖੇ ਪੁੱਜਣ 'ਤੇ ਮੱਖਣ ਬਰਾੜ ਦਾ ਭਰਵਾਂ ਸਵਾਗਤ

ਖੋਸਾ ਰਣਧੀਰ ਵਿਖੇ ਪੁੱਜਣ 'ਤੇ ਬਰਜਿੰਦਰ ਸਿੰਘ ਬਰਾੜ ਨੂੰ ਸਨਮਾਨਿਤ ਕਰਦੇ ਸਰਕਲ ਪ੍ਰਧਾਨ ਜਸਵੀਰ ਸਿੰਘ ਸੀਰਾ ਤੇ ਹੋਰ | ਤਸਵੀਰ : ਗੁਰਮੀਤ ਸਿੰਘ ਖ਼ਾਲਸਾ <br/> 13-04-2026
ਕੋਟ ਈਸੇ ਖਾਂ, 12 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਸਿਹਤ ਵਿਭਾਗ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਸਪੁੱਤਰ ਸਾਬਕਾ ਕੈਬਨਿਟ ਮੰਤਰੀ ਸਵ: ਜਥੇਦਾਰ ਤੋਤਾ ਸਿੰਘ ਵਲੋਂ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਸਵੀਰ ਸਿੰਘ ਸੀਰਾ ਖੋਸਾ ਵਲੋਂ ਖੋਸਾ ਰਣਧੀਰ ਵਿਖੇ ਰੱਖੀ ਵਿਸ਼ੇਸ਼ ਇਕੱਤਰਤਾ ਵਿਚ ਪੁੱਜਣ 'ਤੇ ਆਗੂਆਂ ਤੇ ਸਾਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਹੋਈ ਵਿਸ਼ੇਸ਼ ਬੈਠਕ ਦੌਰਾਨ ਬਰਜਿੰਦਰ ਸਿੰਘ ਬਰਾੜ ਨੇ ਸੂਬੇ ਤੇ ਹਲਕਾ ਧਰਮਕੋਟ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਅੱਜ ਦੇ ਹਾਲਾਤ ਇਹ ਹਨ ਕਿ ਨਿੱਜੀ ਹਿਤਾਂ ਨੂੰ ਲੈ ਕੇ ਸਰਕਾਰ ਦੇ ਆਗੂਆਂ ਦਾ ਪ੍ਰਸ਼ਾਸਨ ਨਾਲ ਵਧੀਆ ਤਾਲਮੇਲ ਤਾਂ ਨਜ਼ਰ ਆਵੇਗਾ ਪਰ ਜਦੋਂ ਲੋਕ ਹਿਤਾਂ ਦੀ ਗੱਲ ਹੋਵੇ ਤਾਂ ਆਮ ਲੋਕਾਂ ਦੀ ਸੁਣਵਾਈ ਨਜ਼ਰ ਨਹੀਂ ਆਉਂਦੀ | ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹਲਕਾ ਧਰਮਕੋਟ ਦੀ ਨੁਮਾਇੰਦਗੀ ਕਰਦਿਆਂ ਜਥੇਦਾਰ ਤੋਤਾ ਸਿੰਘ ਪਿੰਡਾਂ ਸ਼ਹਿਰਾਂ ਵਿਚ ਅਫ਼ਸਰਸ਼ਾਹੀ ਨੂੰ ਨਾਲ ਲੈ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਸਨ ਤੇ ਮੌਕੇ 'ਤੇ ਹੱਲ ਵੀ ਹੁੰਦਾ ਸੀ | ਇਸ ਮੌਕੇ ਸਰਕਲ ਪ੍ਰਧਾਨ ਜਸਵੀਰ ਸਿੰਘ ਸੀਰਾ ਨੇ ਕਿਹਾ ਕਿ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਸਮਰਥਨ ਸਦਕਾ ਬੇਹੱਦ ਮਜ਼ਬੂਤ ਹੋ ਰਿਹਾ ਹੈ ਤੇ ਪੜੇ ਲਿਖੇ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ 'ਚ ਅਕਾਲੀ ਆਗੂ ਤੇ ਵਰਕਰ ਇਕਜੁੱਟਤਾ ਨਾਲ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰ ਦੇਣਗੇ | ਇਸ ਮੌਕੇ ਆਗੂਆਂ ਤੇ ਸਾਥੀਆਂ ਵਲੋਂ ਬਰਜਿੰਦਰ ਸਿੰਘ ਬਰਾੜ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਜਸਵੀਰ ਸਿੰਘ ਸੀਰਾ, ਪ੍ਰਮਾਤਮਾ ਸਿੰਘ, ਪਿੱਪਲ ਸਿੰਘ, ਜਗਰਾਜ ਸਿੰਘ, ਕਰਨਪਾਲ ਸਿੰਘ, ਹਰਜਿੰਦਰ ਸਿੰਘ, ਦਰਸ਼ਨ ਸਿੰਘ ਦਰਸ਼ੀ, ਡਾ. ਗੁਰਦੇਵ ਸਿੰਘ, ਜਗਰਾਜ ਸਿੰਘ ਰਾਜਾ, ਬਚਨ ਸਿੰਘ, ਗੁਰਜੰਟ ਸਿੰਘ ਬਾਬਾ, ਪੰਥਪ੍ਰੀਤ ਸਿੰਘ, ਸਿਕੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿਵਲ ਹਸਪਤਾਲ ਮੋਗਾ 'ਚ ਸਫ਼ਾਈ ਕਰਮਚਾਰੀਆਂ ਲਈ ਸੁਰੱਖਿਆ ਤੇ ਹੁਨਰ ਵਿਕਾਸ ਟਰੇਨਿੰਗ ਕਰਵਾਈ <br/> ਅਗਲੀ ਖ਼ਬਰ ਮਾਤਾ ਸੁਰਜੀਤ ਕੌਰ ਰੱਤੀਆਂ ਨੂੰ ਵੱਡੀ ਗਿਣਤੀ ਲੋਕਾਂ ਵਲੋਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।