21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬੀ. ਐੱਡ ਕਾਲਜ ਢੁੱਡੀਕੇ ਦਾ ਬੀ.ਐੱਡ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 13-04-2026
ਅਜੀਤਵਾਲ, 12 ਅਪ੍ਰੈਲ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਦਾ ਬੀ ਐਡ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਮੈਨੇਜਮੈਂਟ ਕਮੇਟੀ ਚੇਅਰਮੈਨ ਰੋਹਨ ਸਚਦੇਵਾ, ਮੈਨੇਜਿੰਗ ਡਾਇਰੈਕਟਰ ਹੀਰਾ ਲਾਲ ਸ਼ਰਮਾ, ਜਨਰਲ ਸਕੱਤਰ ਡਾ. ਹਰਜੋਤ ਕਮਲ, ਪਿ੍ੰਸੀਪਲ ਡਾ. ਉਮੇਸ਼ ਕੁਮਾਰੀ ਨੇ ਖ਼ੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਹਰ ਸਾਲ ਕਾਲਜ ਦੇ ਬੀ. ਐੱਡ, ਐਮ.ਐਡ ਅਤੇ ਈ.ਟੀ.ਟੀ ਦੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕਰਦੇ ਹਨ | ਪੰਜਾਬ ਯੂਨੀਵਰਸਿਟੀ ਵਲੋਂ ਬੀ. ਐਡ ਤੀਜੇ ਸਮੈਸਟਰ ਦੇ ਨਤੀਜਾ ਵਿਚ ਕਾਲਜ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਵਿਦਿਆਰਥੀ ਕ੍ਰਮਵਾਰ ਰਘੂਵੰਸ਼ ਰਾਏ ਇੰਸਾਂ 88 ਫ਼ੀਸਦੀ ਨਾਲ ਪਹਿਲਾ ਸਥਾਨ, ਅਭਯਜੀਤ ਝਾਂਜੀ ਤੇ ਸੁਖਪ੍ਰੀਤ ਸਿੰਘ 87.66 ਫ਼ੀਸਦੀ ਨਾਲ ਦੂਸਰਾ ਤੇ ਹਰਲੀਨ ਕੌਰ ਨੇ 87.33 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਕਾਲਜ ਦੇ ਸੀ. ਪ੍ਰੋ. ਡਾ. ਅਜੇ ਕੁਮਾਰ ਨੇ ਦੱਸਿਆ ਕਿ ਕਾਲਜ ਦੇ 75 ਫ਼ੀਸਦੀ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਜੋ ਕਾਲਜ ਦੇ ਮਿਹਨਤੀ ਸਟਾਫ਼ ਦੀ ਲਗਨ ਨਾਲ ਹੀ ਸੰਭਵ ਹੋਇਆ | ਉਨ੍ਹਾਂ ਸਮੂਹ ਸਟਾਫ਼ ਅਤੇ ਉੱਚ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 49.43 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ ਵਿਕਾਸ ਕਾਰਜਾਂ ਦੀ ਕੀਤ... ਅਗਲੀ ਖ਼ਬਰ ਡਾ. ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।