21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮੋਗਾ ਦੀ ਸਬਜ਼ੀ ਮੰਡੀ ਵਿਚ ਨਵੀਆਂ ਦੁਕਾਨਾਂ ਦੀ ਉਸਾਰੀ ਜਲਦੀ ਸ਼ੁਰੂ ਹੋਵੇਗੀ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ <br/>

ਅਜੀਤ ਡੈਸਕ 13-04-2026
ਮੋਗਾ, 12 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਸਬਜ਼ੀ ਮੰਡੀ ਵਿਚ ਦੁਕਾਨਦਾਰਾਂ ਨਾਲ ਇਕ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ, ਸਬਜ਼ੀ ਮੰਡੀ ਦੇ ਦੁਕਾਨਦਾਰ ਰੌਸ਼ਨ ਲਾਲ ਚਾਵਲਾ, ਰਾਕੇਸ਼ ਮਿੱਡਾ, ਸੀਨੀਅਰ ਆਪ ਆਗੂ ਗੁਰਮਿੰਦਰਜੀਤ ਸਿੰਘ ਬਬਲੂ, ਯੂਥ ਆਗੂ ਗੌਰਵ ਗਰਗ, ਰਮਨ ਮੱਕੜ ਅਤੇ ਰਾਕੇਸ਼ ਸਿਤਾਰਾ ਸਮੇਤ ਵੱਡੀ ਗਿਣਤੀ ਵਿਚ ਮੰਡੀ ਦੇ ਹੋਰ ਦੁਕਾਨਦਾਰ ਮੌਜੂਦ ਸਨ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਮੋਗਾ ਦੀ ਅੰਦਰੂਨੀ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਨਵੀਆਂ ਦੁਕਾਨਾਂ ਦੀ ਉਸਾਰੀ ਸਬੰਧੀ ਇਹ ਮੀਟਿੰਗ ਕੀਤੀ | ਸਮਾਗਮ ਦੌਰਾਨ ਸਾਰੇ ਦੁਕਾਨਦਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੇ ਕੀਮਤੀ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਗਿਆ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਬਜ਼ੀ ਮੰਡੀ ਵਿਚ ਨਵੀਆਂ ਦੁਕਾਨਾਂ ਬਣਾਉਣ ਦਾ ਕੰਮ ਬਹੁਤ ਜਲਦੀ ਸ਼ੁਰੂ ਹੋ ਜਾਵੇਗਾ | ਇਸ ਪਹਿਲਕਦਮੀ ਨਾਲ ਮੰਡੀ ਦੀਆਂ ਸਹੂਲਤਾਂ ਵਿਚ ਹੋਰ ਸੁਧਾਰ ਹੋਣ ਅਤੇ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਭਰ ਦੇ ਦੁਕਾਨਦਾਰਾਂ ਜਿਨ੍ਹਾਂ ਵਿਚ ਸਬਜ਼ੀ ਮੰਡੀ ਦੇ ਦੁਕਾਨਦਾਰ ਵੀ ਸ਼ਾਮਿਲ ਹਨ, ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਆਉਂਦੀ ਹੈ, ਤਾਂ ਇਸ ਨੂੰ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ ਤਾਂ ਜੋ ਇਸ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਸਕੇ | ਉਨ੍ਹਾਂ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਦਾ ਉਨ੍ਹਾਂ ਵਲੋਂ ਦਿੱਤੇ ਗਏ ਸਤਿਕਾਰ ਅਤੇ ਸਨਮਾਨ ਲਈ ਧੰਨਵਾਦ ਵੀ ਕੀਤਾ |

ਪਿਛਲੀ ਖ਼ਬਰ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਵਿਖੇ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 49.43 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ ਵਿਕਾਸ ਕਾਰਜਾਂ ਦੀ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।