20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਕਿੱਲੀ ਚਾਹਲਾਂ ਵਿਖੇ ਭਰਵੀਂ ਬੈਠਕ 'ਚ ਪੁੱਜੇ ਈਮਾਨ ਸਿੰਘ ਮਾਨ

ਕਿੱਲੀ ਚਾਹਲਾਂ ਵਿਖੇ ਮਾਨ ਦਲ ਦੀ ਹੋਈ ਭਰਵੀਂ ਬੈਠਕ ਸਮੇਂ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਤੇ ਹੋਰ ਆਗੂ | ਅਜੀਤ ਤਸਵੀਰ <br/> 13-04-2026
ਮੋਗਾ, 12 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ (ਮਾਨ ਦਲ) ਵਲੋਂ ਤਲਵੰਡੀ ਸਾਬੋ ਦੀ ਧਰਤੀ 'ਤੇ 14 ਅਪ੍ਰੈਲ ਵਿਸਾਖੀ ਵਾਲੇ ਦਿਨ ਹੋਣ ਵਾਲੀ ਵਿਸ਼ਾਲ ਕਾਨਫ਼ਰੰਸ ਦੇ ਸਬੰਧ ਵਿਚ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਕਿਲੀ ਚਾਹਲਾਂ ਵਿਖੇ ਭਰਵੀਂ ਬੈਠਕ ਕੀਤੀ ਗਈ ਜਿਸ ਵਿਚ ਮਾਨ ਦਲ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਈਮਾਨ ਸਿੰਘ ਮਾਨ ਨੇ ਵਿਸ਼ੇਸ਼ ਸ਼ਿਰਕਤ ਕੀਤੀ | ਇਸ ਬੈਠਕ ਨੂੰ ਸੰਬੋਧਨ ਕਰਦਿਆਂ ਈਮਾਨ ਸਿੰਘ ਮਾਨ ਨੇ ਕਿਹਾ ਕਿ ਇਕ ਪਾਸੇ ਸਿੱਖ ਪੰਥ ਤੇ ਪੰਜਾਬ ਲੰਮੇ ਸਮੇਂ ਤੋਂ ਕੇਂਦਰੀ ਹਕੂਮਤਾਂ ਤੋਂ ਆਪਣੀਆਂ ਮੰਗਾਂ ਦੀ ਲੜਾਈ ਅਮਨ ਸ਼ਾਂਤੀ ਨਾਲ ਲੜ ਰਿਹਾ ਹੈ ਤੇ ਦੂਜੇ ਪਾਸੇ ਸਿੱਖ ਕੌਮ ਦੀਆਂ ਮੰਗਾਂ ਤੇ ਮੁਸ਼ਕਲਾਂ ਦੇ ਹੱਲ ਦੀ ਬਜਾਏ ਕੇਂਦਰੀ ਹਕੂਮਤ ਸਿੱਖ ਕੌਮ ਨੂੰ ਹਿੰਦੂ ਰਾਸ਼ਟਰ ਦੇ ਨਾਂਅ 'ਤੇ ਖ਼ਤਮ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਜੋ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਨੂੰ ਪਿਛਲੇ ਕਰੀਬ 12-13 ਸਾਲ ਤੋਂ ਜਾਣ ਬੁੱਝ ਕੇ ਠੰਢੇ ਬਸਤੇ ਵਿਚ ਪਾਇਆ ਗਿਆ ਹੈ ਤੇ ਦੂਜੇ ਪਾਸੇ ਕੇਂਦਰੀ ਹਕੂਮਤ ਵਿਚ ਬੈਠੇ ਲੋਕ ਲੋਕਤੰਤਰ ਤੇ ਸੰਵਿਧਾਨ 'ਤੇ ਪਹਿਰਾ ਦੇਣ ਦੀਆਂ ਗੱਲਾਂ ਕਰਦੇ ਹਨ | ਇਸ ਮੌਕੇ ਹਰਪਾਲ ਸਿੰਘ, ਦਲਜੀਤ ਸਿੰਘ, ਗੁਰਮੇਲ ਸਿੰਘ ਚੂਹੜਚੱਕ, ਕਿਰਨਦੀਪ ਸਿੰਘ, ਹਰਮੇਲ ਸਿੰਘ, ਅਰਜਨ ਸਿੰਘ, ਪ੍ਰੀਤਮ ਸਿੰਘ, ਜਗਜੀਤ ਸਿੰਘ, ਬਲਵੰਤ ਸਿੰਘ, ਭਾਗ ਸਿੰਘ, ਮੰਗਲ ਸਿੰਘ, ਰਜਿੰਦਰ ਸਿੰਘ, ਲਸ਼ਕਰ ਸਿੰਘ, ਮਨਦੀਪ ਕੌਰ, ਜਰਨੈਲ ਸਿੰਘ ਦੌਧਰ, ਦਲਜੀਤ ਸਿੰਘ, ਪਰਮਜੀਤ ਸਿੰਘ, ਸੁਖਮੰਦਰ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਖਦੇਵ ਸਿੰਘ, ਬਲਜੀਤ ਸਿੰਘ, ਇਕਬਾਲ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਐਮ.ਐਮ.ਬੀ. ਮੈਮੋਰੀਅਲ ਸਕੂਲ ਬੱਧਨੀ ਕਲਾਂ 'ਚ ਨਸ਼ਿਆਂ ਖ਼ਿਲਾਫ਼ ਨੁੱਕੜ ਨਾਟਕ ਪੇਸ਼ <br/> ਅਗਲੀ ਖ਼ਬਰ ਅਕਾਲੀ ਦਲ ਨੂੰ ਛੱਡ ਕੇ ਜਾਣ ਵਾਲੇ ਕੁਝ ਲੋਕ ਆਪਣੇ ਆਪ ਨੂੰ ਸੁਖਬੀਰ ਤੋਂ ਵੱਧ ਸਿਆਣੇ ਹੋਣ ਦਾ ਭਰਮ ਪਾਲ ਬੈਠੇ-ਪੱਪੂ ਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।