20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਏਾਜਲ ਹਾਰਟ ਕਾਨਵੈਂਟ ਸਕੂਲ ਧਰਮਕੋਟ ਵਿਖੇ ਮੂਲ ਆਧਾਰਿਤ ਸਿੱਖਿਆ ਸੰਬੰਧੀ ਅਧਿਆਪਕ ਟਰੇਨਿੰਗ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 13-04-2026
ਧਰਮਕੋਟ, 12 ਅਪ੍ਰੈਲ (ਪਰਮਜੀਤ ਸਿੰਘ)-ਧਰਮਕੋਟ ਦੀ ਨਾਮਵਰ ਸੰਸਥਾ ਏਾਜਲ ਹਾਰਟ ਕਾਨਵੈਂਟ ਸਕੂਲ 'ਚ ਅਧਿਆਪਕਾ ਲਈ ਮੂਲ ਆਧਾਰਿਤ ਸਿੱਖਿਆ ਵਿਸ਼ੇ 'ਤੇ ਇਕ ਮਹੱਤਵਪੂਰਨ ਟਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਇਸ ਟਰੇਨਿੰਗ ਦਾ ਮੁੱਖ ਉਦੇਸ਼ ਅਧਿਆਪਕਾ ਨੂੰ ਵਿਦਿਆਰਥੀਆਂ ਵਿਚ ਨੈਤਿਕ ਮੁੱਲਾਂ, ਅਨੁਸ਼ਾਸਨ, ਸਹਿਯੋਗ ਅਤੇ ਮਨੁੱਖੀ ਗੁਣਾਂ ਦੇ ਵਿਕਾਸ ਲਈ ਪ੍ਰੇਰਿਤ ਕਰਨਾ ਸੀ | ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਰੂਪ ਨਾਲ ਸ੍ਰੋਤ ਵਿਅਕਤੀਆਂ ਵਜੋਂ ਮੈਡਮ ਮਨੀਸ਼ਾ ਗੰਗਵਾਰ, ਪਿ੍ੰਸੀਪਲ ਦਿ੍ਸ਼ਟੀ ਡਾ. ਆਰ. ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ, ਨਰੰਗਵਾਲ, ਪੰਜਾਬ ਅਤੇ ਮੇਜਰ ਪ੍ਰਦੀਪ ਕੁਮਾਰ, ਫ੍ਰੀਲਾਂਸਰ ਹਾਜ਼ਰ ਸਨ | ਉਨ੍ਹਾਂ ਨੇ ਅਧਿਆਪਕਾ ਨੂੰ ਮੂਲ ਆਧਾਰਿਤ ਸਿੱਖਿਆ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕਿਵੇਂ ਅਸੀਂ ਰੋਜ਼ਾਨਾ ਪਾਠ ਅਧਿਆਪਨ ਦੇ ਨਾਲ ਇਮਾਨਦਾਰੀ, ਸਤਿਕਾਰ, ਦਇਆ, ਸਹਿਯੋਗ ਅਤੇ ਜ਼ਿੰਮੇਵਾਰੀ ਵਰਗੇ ਮੁੱਲਾਂ ਨੂੰ ਵਿਦਿਆਰਥੀਆਂ ਵਿਚ ਵਿਕਸਿਤ ਕਰ ਸਕਦੇ ਹਾਂ |
ਇਹ ਸੈਸ਼ਨ ਬਹੁਤ ਹੀ ਜਾਣਕਾਰੀ ਪੂਰਨ, ਪ੍ਰੇਰਣਾਦਾਇਕ ਅਤੇ ਲਾਭਦਾਇਕ ਰਿਹਾ | ਸਕੂਲ ਦੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਅਤੇ ਪਿ੍ੰਸੀਪਲ ਮਿਸ ਅੰਮਿ੍ਤਾ ਸਿੰਘ ਨੇ ਸਰੋਤ ਵਿਅਕਤੀਆਂ ਦਾ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕੀਤਾ |

ਪਿਛਲੀ ਖ਼ਬਰ ਕਣਕ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਦਾਣਾ ਮੰਡੀ ਕੋਟ ਈਸੇ ਖਾਂ ਵਿਖੇ ਧਾਰਮਿਕ ਸਮਾਗਮ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ... ਅਗਲੀ ਖ਼ਬਰ ਐਸ.ਐਮ.ਐਮ.ਬੀ. ਮੈਮੋਰੀਅਲ ਸਕੂਲ ਬੱਧਨੀ ਕਲਾਂ 'ਚ ਨਸ਼ਿਆਂ ਖ਼ਿਲਾਫ਼ ਨੁੱਕੜ ਨਾਟਕ ਪੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।