20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹਲਕਾ ਧਰਮਕੋਟ 'ਚ ਮੱਖਣ ਬਰਾੜ ਦੀ ਅਗਵਾਈ ਹੇਠ ਅਕਾਲੀ ਦਲ ਮਜ਼ਬੂਤ ਹੋ ਰਿਹਾ ਹੈ- ਢਿੱਲੋਂ, ਸ਼ਾਹ, ਔਲਖ <br/>

ਅਜੀਤ ਡੈਸਕ 13-04-2026
ਕਿਸ਼ਨਪੁਰਾ ਕਲਾਂ, 12 ਅਪ੍ਰੈਲ (ਅਮੋਲਕ ਸਿੰਘ ਕਲਸੀ ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਹਲਕੇ 'ਚ ਅਕਾਲੀ ਦਲ ਹੋਰ ਮਜ਼ਬੂਤ ਹੋ ਰਿਹਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਤੇ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਦੇ ਐਮ.ਡੀ. ਡਾ. ਗੁਰਪ੍ਰੀਤ ਸਿੰਘ ਢਿੱਲੋਂ, ਉੱਘੇ ਟਰਾਂਸਪੋਰਟਰ ਇੰਦਰਜੀਤ ਸਿੰਘ ਸ਼ਾਹ ਯੂ.ਐਸ.ਏ., ਪੰਚ ਜਸਵਿੰਦਰ ਸਿੰਘ ਔਲਖ ਨੇ ਪਾਰਟੀ ਵਰਕਰਾਂ ਨੂੰ ਅਕਾਲੀ ਦਲ ਦੇ ਇੰਚਾਰਜ ਮੱਖਣ ਬਰਾੜ ਦੇ ਹੱਕ 'ਚ ਡਟਣ ਦੀ ਅਪੀਲ ਕਰਦਿਆਂ ਕੀਤਾ ਤਾਂ ਜੋ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਹਲਕਾ ਧਰਮਕੋਟ ਤੋਂ ਕਾਮਯਾਬ ਕੀਤਾ ਜਾ ਸਕੇ | ਉੱਘੇ ਟਰਾਂਸਪੋਰਟਰ ਇੰਦਰਜੀਤ ਸਿੰਘ ਸ਼ਾਹ, ਐਮ.ਡੀ. ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਲੋਕ ਵੱਡੀ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਜੋ ਕਿ ਪਾਰਟੀ ਦੀ ਚੜ੍ਹਦੀ ਕਲਾ ਪਾਸੇ ਜਾਣ ਦਾ ਸ਼ੁੱਭ ਸੰਕੇਤ ਹੈ, ਕਿਉਂਕਿ ਲੋਕ ਜਾਣ ਚੁੱਕੇ ਹਨ ਕਿ 'ਆਪ' ਸਰਕਾਰ ਤੇ ਕਾਂਗਰਸ ਸਰਕਾਰਾਂ ਸਮੇਂ ਸੂਬੇ ਨੂੰ ਲੁੱਟਣ ਤੋਂ ਸਿਵਾਏ ਇਨ੍ਹਾਂ ਸਰਕਾਰਾਂ ਨੇ ਕੁਝ ਨਹੀਂ ਕੀਤਾ ਤੇ ਜਦੋਂ ਵੀ ਸੂਬੇ ਦਾ ਵਿਕਾਸ ਹੋਇਆ ਹੈ, ਅਕਾਲੀ ਦਲ ਸਰਕਾਰਾਂ ਸਮੇਂ ਹੀ ਹੋਇਆ ਹੈ | ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਸ਼ਾਹ, ਪ੍ਰਗਟ ਸਿੰਘ ਬੱਬਾ, ਈਸ਼ਵਰ ਸਿੰਘ ਆੜ੍ਹਤੀਆ, ਪ੍ਰਧਾਨ ਇਕਬਾਲ ਸਿੰਘ ਘਾਲਾ, ਗੁਰਪ੍ਰੀਤ ਸਿੰਘ ਗੁਰੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਸਿੰਘਾਂਵਾਲਾ ਵਿਖੇ ਈਰਾਨ ਦੇ ਸੁਪਰੀਮ ਆਗੂ ਅਲੀ ਥਾਮੇਨੇਈ ਦੀ ਸ਼ਹਾਦਤ ਨੂੰ ਯਾਦ ਕੀਤਾ <br/> ਅਗਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬੀ) 'ਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।